ਅਕਾਲੀ ਦਲ ਨੂੰ ਇਕ ਹੋਰ ਝਟਕਾ! ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਵੱਲੋਂ ਅਸਤੀਫਾ
Sunday, Mar 09, 2025 - 11:02 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਸਰਕਲ -2 ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਜਗਮੀਤ ਸਿੰਘ ਜੱਗੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ। ਉਹਨਾਂ ਕਿਹਾ ਕਿ ਬੀਤੇ ਦਿਨੀ ਸ਼੍ਰੋਮਣੀ ਗੁਰਦੁਆਰਾ ਅੰਤ੍ਰਿਗ ਕਮੇਟੀ ਨੇ ਜੋ ਫੈਸਲੇ ਲਏ ਉਹ ਠੀਕ ਨਹੀਂ ਹਨ। ਉਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਨ ਅਤੇ ਬੀਤੇ ਦਿਨਾਂ ਦੇ ਫੈਸਲਿਆਂ ਕਾਰਨ ਸਿੱਖ ਮਨਾਂ 'ਚ ਰੋਸ ਹੈ। ਜੱਗੀ ਯੂਥ ਅਕਾਲੀ ਦਲ ਸ਼ਹਿਰੀ ਦੇ ਵੀ ਪ੍ਰਧਾਨ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈl
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਸੇਵਾ ਮੁਕਤ ਕਰਨ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 10 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤ ਸ਼ਾਮਲ ਹੋਵੇਗੀ। ਪ੍ਰਤਾਪ ਸਿੰਘ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸਮੂਹ ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬ ਅਤੇ ਪੰਥਕ ਜਥੇਬੰਦੀਆਂ ਨੂੰ ਸੱਦੇ ਪੱਤਰ ਭੇਜੇ ਜਾ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8