ਸੁਹਾਗ ਹੀ ਬਣਿਆ ਜਾਨ ਦਾ ਦੁਸ਼ਮਣ (ਵੀਡੀਓ)

Friday, Nov 09, 2018 - 04:19 PM (IST)

ਸ੍ਰੀ ਮੁਕਤਸਰ ਸਾਹਿਬ (ਬਿਊਰੋ) - ਫਰੀਦਕੋਟ 'ਚ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਇਕ ਔਰਤ ਨੂੰ ਪਤੀ ਅਤੇ ਸਹੁਰੇ ਪਰਿਵਾਰ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਆਰਤੀ ਪਤਨੀ ਅਜੈ ਕੁਮਾਰ ਵਾਸੀ ਫਰੀਦਕੋਟ ਨੇ ਦੱਸਿਆ ਕਿ ਉਸ ਦਾ ਦੂਜਾ ਵਿਆਹ 9 ਮਹੀਨੇ ਪਹਿਲਾਂ ਫਰੀਦਕੋਟ ਦੇ ਰਹਿਣ ਵਾਲੇ ਅਜੈ ਕੁਮਾਰ ਨਾਲ ਹੋਇਆ ਸੀ ਅਤੇ ਉਹ ਆਪਣੀ 5 ਸਾਲ ਦੀ ਬੇਟੀ ਵੀ ਨਾਲ ਲੈ ਆਈ ਸੀ। ਉਸ ਦੇ ਪਤੀ ਨੇ ਵੀ ਆਪਣੇ ਭਰਾ ਦੀ ਕਰੀਬ 9 ਸਾਲ ਦੀ ਬੇਟੀ ਨੂੰ ਆਪਣੇ ਕੋਲ ਰੱਖਿਆ ਹੋਇਆ ਹੈ।

ਵਿਆਹ ਤੋਂ ਇਕ ਮਹੀਨੇ ਬਾਅਦ ਸਹੁਰੇ ਪਰਿਵਾਰ ਨੇ ਉਸ ਤੋਂ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਸੀ। 27 ਅਕਤੂਬਰ ਕਰਵਾ-ਚੌਥ ਵਾਲੇ ਦਿਨ ਉਸ ਦੇ ਪਤੀ ਨੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਉਸ ਦੀ ਕੁੱਟ-ਮਾਰ ਕਰ ਦਿੱਤੀ, ਜਿਸ ਕਾਰਨ ਉਸ ਦੇ ਹੇਠਲੇ ਬੁੱਲ 'ਤੇ ਵੱਡਾ ਕੱਟ ਲੱਗ ਗਿਆ। ਇਸ ਘਟਨਾ ਦੇ ਬਾਰੇ ਉਸ ਦੇ ਪੇਕੇ ਪਰਿਵਾਰ ਨੂੰ ਉਸ ਸਮੇਂ ਪਤਾ ਲਗਾ ਜਦੋਂ ਉਹ ਉਸ ਦੇ ਘਰ ਦੀਵਾਲੀ ਦੇਣ ਆਏ ਸਨ। ਕਮਰੇ 'ਚ ਬੇਹੋਸ਼ੀ ਦੀ ਹਾਲਤ 'ਚ ਪਈ ਹੋਣ ਕਾਰਨ ਉਹ ਉਸ ਨੂੰ ਆਪਣੇ ਨਾਲ ਲੈ ਆਏ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਗਿੱਦੜਬਾਹਾ ਦੇ ਹਸਪਤਾਲ ਇਲਾਜ ਲਈ ਦਾਖਲ ਕਰਵਾ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਪੀੜਤ ਔਰਤ ਅਤੇ ਉਸ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਦਿੱਤਾ। ਉਨ੍ਹਾਂ ਨੇ ਉਸ ਦੇ ਸਹੁਰੇ ਪਰਿਵਾਰ ਅਤੇ ਪਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


author

rajwinder kaur

Content Editor

Related News