ਨਸ਼ੇ ਦੀ ਓਵਰਡੋਜ ਲੈਣ ਕਾਰਨ 21 ਸਾਲਾ ਨੌਜਵਾਨ ਦੀ ਹਾਲਤ ਗੰਭੀਰ
Friday, Jul 26, 2019 - 11:04 AM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਹਲਕਾ ਗਿੱਦੜਬਾਹਾ ਵਿਖੇ ਪਿੰਡ ਘੱਗਾ 'ਚ ਇਕ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਲੈਣ ਕਾਰਨ ਹਾਲਤ ਗੰਭੀਰ ਬਣੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦੀ ਵਰਤੋਂ ਕਰਦਾ ਸੀ। ਬੀਤੇ ਦਿਨੀਂ ਵੱਧ ਮਾਤਰਾ 'ਚ ਨਸ਼ਾ ਲੈਣ ਕਾਰਨ ਉਸ ਦੀ ਸਿਹਤ ਖਰਾਬ ਹੋ ਗਈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਗਿੱਦੜਬਾਹਾ ਵਿਖੇ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਦੇਖ ਉਸੇ ਸਮੇਂ ਬਠਿੰਡਾ ਰੈਫਰ ਕਰ ਦਿੱਤਾ। ਪਿੰਡ ਦੇ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ 'ਚ ਨਸ਼ੇ ਦੀ ਸ਼ਰੇਆਮ ਵਿਕਰੀ ਹੋ ਰਹੀ ਹੈ, ਜਿਸ ਨੂੰ ਰੋਕਣ ਵਾਲਾ ਕੋਈ ਨਹੀਂ। ਨਸ਼ੇ ਕਾਰਨ ਨੌਜਵਾਨਾਂ ਦੀ ਜ਼ਿੰਦਗੀ ਖਰਾਬ ਹੋ ਰਹੀ ਹੈ।