ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
Sunday, Sep 13, 2026 - 06:04 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਡੀਜੀਪੀ ਪੰਜਾਬ ਦੀ ਹਦਾਇਤਾਂ ਤਹਿਤ ਅਭਿਮੰਨਿਊ ਰਾਣਾ ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਸ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿੱਚ ਮਾਨਯੋਗ ਅਦਾਲਤ ਵੱਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖਤਿਆਰ ਸਿੰਘ ਇੰਚਾਰਜ ਪੀ.ਓ. ਸਟਾਫ਼, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਅਵਤਾਰ ਸਿੰਘ ਪੁੱਤਰ ਥਾਣਾ ਸਿੰਘ ਵਾਸੀ ਪਿੰਡ ਜਵਾਹਰ ਵਾਲਾ ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕੀਤਾ ਗਿਆ।
ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 90 ਮਿਤੀ 07.05.2021, ਧਾਰਾਵਾਂ 379, 411, 457 ਆਈ.ਪੀ.ਸੀ., ਥਾਣਾ ਸਦਰ ਮੁਕਤਸਰ ਵਿਖੇ ਦਰਜ ਹੈ। ਮਾਨਯੋਗ ਅਦਾਲਤ ਵੱਲੋਂ ਉਕਤ ਮੁਲਜ਼ਮ ਨੂੰ ਮਿਤੀ 06.05.2025 ਨੂੰ ਪੀ.ਓ. (ਭਗੌੜਾ) ਘੋਸ਼ਿਤ ਕੀਤਾ ਗਿਆ ਸੀ। ਪੀ.ਓ. ਸਟਾਫ਼ ਵੱਲੋਂ ਮੁਲਜ਼ਮ ਦੀ ਭਾਲ ਕਰਦਿਆਂ ਉਸਨੂੰ ਮਿਤੀ 13.09.2026 ਨੂੰ ਕਾਬੂ ਕਰ ਲਿਆ ਗਿਆ ਹੈ।ਜਿਸ ਨੂੰ ਮਾਨਯੋਗ ਅਦਾਲਤ ਪੇਸ਼ ਕੀਤਾ ਜਾਊਗਾ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਮਾਨਯੋਗ ਅਦਾਲਤ ਵੱਲੋਂ ਭਗੌੜੇ ਐਲਾਨੇ ਗਏ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ।
