ਚੋਣਾਂ ਤੋਂ ਪਹਿਲਾ ਸ੍ਰੀ ਮੁਕਤਸਰ ਸਾਹਿਬ ਦੀ ਸਰਗਰਮ ਸਿਆਸਤ ਵਿਚ ਮਰਾੜ੍ਹ ਪਰਿਵਾਰ ਦੀ ਐਂਟਰੀ

Wednesday, Oct 27, 2021 - 02:18 PM (IST)

ਚੋਣਾਂ ਤੋਂ ਪਹਿਲਾ ਸ੍ਰੀ ਮੁਕਤਸਰ ਸਾਹਿਬ ਦੀ ਸਰਗਰਮ ਸਿਆਸਤ ਵਿਚ ਮਰਾੜ੍ਹ ਪਰਿਵਾਰ ਦੀ ਐਂਟਰੀ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ, ਪਵਨ): ਸ੍ਰੀ ਮੁਕਤਸਰ ਸਾਹਿਬ ਦੀ ਸਿਆਸਤ ਵਿਚ ਵੋਟਾਂ ਤੋਂ ਪਹਿਲਾ ਵੱਡਾ ਸਿਆਸੀ ਧਮਾਕਾ ਕਰਦਿਆਂ ਅੱਜ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪਰਿਵਾਰ ਨੇ ਸਰਗਰਮ ਸਿਆਸਤ ਵਿਚ ਐਂਟਰੀ ਮਾਰ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਦਫ਼ਤਰ ਦਾ ਉਦਘਾਟਨ ਕੀਤਾ। ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪੋਤਰੇ ਸੁਖਪ੍ਰੀਤ ਸਿੰਘ ਮਰਾੜ੍ਹ ਮੈਂਬਰ ਬਲਾਕ ਸੰਮਤੀ ਵੱਲੋਂ ਕਾਂਗਰਸ ਪਾਰਟੀ ਦੇ ਬੈਨਰ ਹੇਠ ਦਫ਼ਤਰ ਖੋਲ੍ਹ ਦਿੱਤਾ ਗਿਆ। ਇਸ ਦਫ਼ਤਰ ਦੇ ਉਦਘਾਟਨ ਮੌਕੇ ਜਿਥੇ ਹਲਕੇ ਦੇ ਵੱਡੀ ਗਿਣਤੀ ਵਿਚ ਕਾਂਗਰਸੀ ਹਾਜ਼ਰ ਹੋਏ। ਉੱਥੇ ਹੀ ਸੁਖਪ੍ਰੀਤ ਸਿੰਘ ਮਰਾੜ੍ਹ ਨੇ ਇਥੋਂ ਤੱਕ ਕਹਿ ਦਿੱਤਾ ਕਿ 2022 ਵਿਚ ਮਰਾੜ੍ਹ ਪਰਿਵਾਰ ਕਾਂਗਰਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਚੋਣ ਲੜੇਗਾ। ਉਧਰ ਦੂਜੇ ਪਾਸੇ ਦਫ਼ਤਰ ਦੇ ਉਦਘਾਟਨ ਤੇ ਪਹੁੰਚੇ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਜਾ ਰਹੀ ਨਵੀਂ ਪਾਰਟੀ ਵਿਚ ਜਾਣ ਦੇ ਸਵਾਲ ਤੇ ਕਿਹਾ ਕਿ ਇਹ ਉਨ੍ਹਾਂ ਦੀ ਮਰਜ਼ੀ ਹੈ ਪਾਰਟੀ ਬਣ ਲੈਣ ਦਿਓ ਫਿਰ ਗੱਲ ਕਰਾਂਗੇ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਕਾਰਾ, ਨਾਕੇ ਦੌਰਾਨ ਕੱਢੀ ਐਂਬੂਲੈਂਸ ਦੀ ਚਾਬੀ, ਇਲਾਜ ਲਈ ਤੜਫ਼ ਰਹੇ ਮਰੀਜ਼ ਦੀ ਹੋਈ ਮੌਤ

ਵਰਨਣਯੋਗ ਹੈ ਕਿ ਕਾਂਗਰਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸਵਰਗੀ ਸੁਖਦਰਸ਼ਨ ਸਿੰਘ ਮਰਾੜ੍ਹ ਸਾਬਕਾ ਵਿਧਾਇਕ ਦੇ ਬੇਟੇ ਵੱਲੋਂ ਚੋਣ ਲੈਣ ਦੀਆਂ ਚਰਚਾਵਾਂ ਅੱਜ ਉਸ ਸਮੇਂ ਜ਼ੋਰ ਫੜ੍ਹ ਗਈਆਂ ਜਦ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪੋਤਰੇ ਅਤੇ ਕਾਂਗਰਸ ਦੇ ਬਲਾਕ ਸੰਮਤੀ ਮੈਂਬਰ ਸੁਖਪ੍ਰੀਤ ਸਿੰਘ ਮਰਾੜ੍ਹ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਰਾਜ ਬਲਵਿੰਦਰ ਸਿੰਘ ਮਰਾੜ੍ਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕਾ ਵਾਸੀ ਪਹੁੰਚੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪ੍ਰੀਤ ਸਿੰਘ ਮਰਾੜ੍ਹ ਨੇ ਕਹਿ ਦਿੱਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੇ ਪੁਲਸ ਦੇ ਐੱਸ.ਪੀ. ਰੈਂਕ ਤੋਂ ਅਸਤੀ਼ਫਾ ਦੇ ਉਨ੍ਹਾਂ ਦੇ ਪਿਤਾ ਰਾਜਬਲਵਿੰਦਰ ਸਿੰਘ ਮਰਾੜ੍ਹ ਕਾਂਗਰਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਚੋਣ ਲੜਣਗੇ।

ਇਹ ਵੀ ਪੜ੍ਹੋ  8 ਲੱਖ ਰੁਪਏ ਦੇ ਕਰਜ਼ੇ ਤੋਂ ਪਰੇਸ਼ਾਨ ਇਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ, 3 ਬੱਚਿਆਂ ਦਾ ਸੀ ਪਿਓ

ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਇਹ ਦਫ਼ਤਰ 12 ਘੰਟੇ ਖੁੱਲ੍ਹਾ ਰਿਹਾ ਕਰੇਗਾ ਅਤੇ ਸ਼ਹਿਰ ਵਾਸੀਆਂ ਦੇ ਮਸਲੇ ਹੱਲ ਕੀਤੇ ਜਾਣਗੇ। ਸ਼ਹਿਰ ਦੇ ਲਟਕਦੇ ਕੰਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਜਲਦ ਪੂਰੇ ਕਰਵਾਏ ਜਾਣਗੇ। ਉਧਰ ਉਦਘਾਟਨੀ ਸਮਾਰੋਹ ਮੌਕੇ ਪਹੁੰਚੇ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਨੂੰ ਜਦ ਪੱਤਰਕਾਰਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਜਾ ਰਹੀ ਨਵੀਂ ਪਾਰਟੀ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਪਾਰਟੀ ਬਣੀ ਨਹੀਂ, ਜਦ ਬਣੀ ਫ਼ਿਰ ਇਸ ਬਾਰੇ ਗੱਲ ਕਰਨਗੇ। ਉਨ੍ਹਾਂ ਦੇ ਨਵੀਂ ਪਾਰਟੀ ਵਿਚ ਜਾਣ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਮਰਜ਼ੀ ਹੈ।

ਇਹ ਵੀ ਪੜ੍ਹੋ  ਖੁਲਾਸਾ: ਪੰਜਾਬ ਦੇ ਇਨ੍ਹਾਂ ਤਿੰਨ ਮੁੱਖ ਮੰਤਰੀਆਂ ਨੇ ਇਸ਼ਤਿਹਾਰਾਂ ’ਤੇ ਖਰਚ ਦਿੱਤੇ 240 ਕਰੋੜ ਰੁਪਏ

ਉਹ ਕੋਈ ਵੀ ਗੱਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਬਣਾਏ ਜਾਣ ਤੋਂ ਬਾਅਦ ਹੀ ਕਹਿਣਗੇ।ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਪਰਿਵਾਰ ਦੇ ਪਰਿਵਾਰਕ ਸਬੰਧ ਹਨ ਤਾਂ ਉਥੇ ਇਹ ਵੀ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਹਨ ਅਤੇ ਅੱਜ ਤੱਕ ਉਹ ਕਾਂਗਰਸ ਵੱਲੋਂ ਹੀ ਚੋਣ ਲੜ੍ਹੇ ਹਨ। ਵਰਨਣਯੋਗ ਹੈ ਕਿ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਕੈਪਟਨ ਖੇਮੇ ਦੇ ਮੰਨੇ ਜਾਂਦੇ ਹਨ ਅਤੇ ਕੈਪਟਨ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੀ ਸਿਆਸਤ ’ਚ ਵੀ ਫੇਰਬਦਲ ਹੋਇਆ ਹੈ। ਹੁਣ ਇਸ ਹਲਕੇ ਦੀ ਸਿਆਸਤ ਵਿਚ ਮਰਾੜ੍ਹ ਪਰਿਵਾਰ ਦੇ ਐਂਟਰੀ ਨੇ ਕਈ ਸਿਆਸੀ ਮਾਹਿਰਾਂ ਨੂੰ ਵੀ ਦੁਵਿਧਾਵਾਂ ਵਿਚ ਪਾ ਦਿੱਤਾ ਹੈ।
 


author

Shyna

Content Editor

Related News