ਵੱਡੀ ਖ਼ਬਰ: ਪਿੰਡ ਬਾਦਲ ਵਿਖੇ ਪੱਕਾ ਮੋਰਚਾ ਲਾਈ ਬੈਠੇ ਕਿਸਾਨ ਨੇ ਨਿਗਲਿਆ ਸਲਫ਼ਾਸ

9/18/2020 8:53:20 AM

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ) : 15 ਸਤੰਬਰ ਤੋਂ ਖੇਤੀ ਆਰਡੀਨੈਂਸ ਵਿਰੁੱਧ ਪੱਕਾ ਮੋਰਚਾ ਲਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ ਸਾਹਮਣੇ ਡਟੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ 'ਚੋਂ ਇਕ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਦੌਰਾਨ ਤੁਰੰਤ ਕਿਸਾਨ ਨੂੰ ਪਹਿਲਾਂ ਪਿੰਡ ਬਾਦਲ ਦੇ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : ਵੱਡੀ ਵਾਰਦਾਤ : ਲੁਟੇਰਿਆਂ ਨੇ ਬੰਧਕ ਬਣਾ ਕੇ ਲੁੱਟਿਆ ਸਾਬਕਾ ਫ਼ੌਜੀ ਦਾ ਪਰਿਵਾਰ

ਜਾਣਕਾਰੀ ਮੁਤਾਬਕ ਉਕਤ ਕਿਸਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਾਵਾਲੀ ਦਾ ਵਾਸੀ ਹੈ, ਜਿਸਦੀ ਪਛਾਣ ਪ੍ਰੀਤਮ ਸਿੰਘ (55) ਪੁੱਤਰ ਬਚਨ ਸਿੰਘ ਵਜੋਂ ਹੋਈ ਹੈ। ਦੱਸ ਦੇਈਏ ਕਿ ਕਿਸਾਨ ਆਰਡੀਨੈਂਸਾਂ ਵਿਰੁੱਧ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਇਸ ਮੋਰਚੇ 'ਚ ਸ਼ਾਮਲ ਹਨ।
 


Baljeet Kaur

Content Editor Baljeet Kaur