ਲੰਬੀ ਧਰਨੇ 'ਚ ਸ਼ਾਮਲ ਹੋਣ ਲਈ ਟਰੈਕਟਰ 'ਤੇ ਨਿਕਲਿਆ ਬਾਦਲ ਜੋੜਾ (ਤਸਵੀਰਾਂ)

Friday, Sep 25, 2020 - 02:17 PM (IST)

ਲੰਬੀ ਧਰਨੇ 'ਚ ਸ਼ਾਮਲ ਹੋਣ ਲਈ  ਟਰੈਕਟਰ 'ਤੇ ਨਿਕਲਿਆ ਬਾਦਲ ਜੋੜਾ (ਤਸਵੀਰਾਂ)

ਸ੍ਰੀ ਮੁਕਤਸਰ ਸਾਹਿਬ : ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਸੂਬੇ ਭਰ 'ਚ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਤਹਿਤ ਲੰਬੀ ਵਿਖੇ ਲਗਾਏ ਗਏ ਕਿਸਾਨਾਂ ਦੇ ਧਰਨੇ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਹਰਸਿਮਰਤ ਅਤੇ ਅਕਾਲੀ ਆਗੂਆਂ ਸਮੇਤ ਟਰੈਕਟਰ 'ਤੇ ਸਵਾਰ ਹੋ ਸ਼ਾਮਲ ਹੋਣ ਲਈ ਰਵਾਨਾ ਹੋ ਚੁੱਕੇ ਹਨ। ਇਸ ਦੇ ਨਾਲ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਇਨ੍ਹਾਂ ਖੇਤੀ ਬਿੱਲਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਹ ਇਸ ਦਾ ਵਿਰੋਧ ਕਰਦੇ ਰਹਿਣਗੇ।
PunjabKesariਇਥੇ ਦੱਸ ਦੇਈਏ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਕੈਪਟਨ ਦੇ ਤਖ਼ਤ ਨੂੰ ਹਿਲਾਉਣ ਲਈ ਅੱਜ ਚੱਕਾ ਜਾਮ ਕਰਨਗੇ। ਇਸ ਤੋਂ ਬਾਅਦ 1 ਅਕਤੂਬਰ ਨੂੰ ਕਿਸਾਨ ਅੰਦੋਲਨ ਦਿੱਲੀ ਦੀ ਬਜਾਏ ਚੰਡੀਗੜ੍ਹ 'ਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਹੱਕਾਂ ਲਈ ਲੜਦਾ ਰਿਹਾ ਹੈ ਤੇ ਅੱਗੇ ਵੀ ਇਸ ਤਰ੍ਹਾਂ ਲੜਦਾ ਰਹੇਗਾ।

PunjabKesari


author

Baljeet Kaur

Content Editor

Related News