ਦਿੱਲੀ ਧਰਨੇ ਤੋਂ ਆਈ ਦੁਖਦਾਈ ਖ਼ਬਰ, ਟਿਕਰੀ ਬਾਰਡਰ ’ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ

Monday, Jan 11, 2021 - 11:28 AM (IST)

ਦਿੱਲੀ ਧਰਨੇ ਤੋਂ ਆਈ ਦੁਖਦਾਈ ਖ਼ਬਰ, ਟਿਕਰੀ ਬਾਰਡਰ ’ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ): ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡ ਲੁੰਡੇਵਾਲਾ ਦੇ ਕਿਸਾਨ ਜਗਦੀਸ਼ ਸਿੰਘ ਪੁੱਤਰ ਮਿੱਠੂ ਸਿੰਘ ਟਿਕਰੀ ਬਾਰਡਰ ’ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਹਾਰਟ ਅਟੈਕ ਆਉਣ ਨਾਲ ਹੋਈ ਹੈ। ਉਹ ਬੀਤੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ ’ਤੇ ਹੀ ਡਟੇ ਹੋਏ ਸਨ। ਉਹ ਕਰੀਬ 61 ਸਾਲ ਦੇ ਸਨ। ਕਿਸਾਨੀ ਸੰਘਰਸ਼ ’ਚ ਹੁਣ ਤੱਕ 50 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ‘ਆਪ’ ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਂ ਕਰੇਗੀ ਸਮਰਪਿਤ

ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦਾ ਅੱਜ 47ਵਾਂ ਦਿਨ ਹੈ, ਕਿਸਾਨ ਕੜਾਕੇ ਦੀ ਠੰਡ ’ਚ ਸੜਕਾਂ ’ਤੇ ਡਟੇ ਹੋਏ ਹਨ। ਜੇਕਰ ਕੇਂਦਰ ਅਤੇ ਸਰਕਾਰ ਵਿਚਾਲੇ ਗੱਲਬਾਤ ਰਾਹੀਂ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਕਿਸਾਨ ਆਪਣਾ ਅੰਦੋਲਨ ਹੋਰ ਤਿੱਖਾ ਕਰਨਗੇ। 26 ਜਨਵਰੀ ਨੂੰ ਕਿਸਾਨ ਦਿੱਲੀ ’ਚ ਟਰੈਕਟਰ ਮਾਰਚ ਕੱਢਣਗੇ। ਇਥੇ ਇਹ ਵੀ ਦੱਸ ਦੇਈਏ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 8 ਜਨਵਰੀ ਨੂੰ ਹੋਈ ਗੱਲਬਾਤ ’ਚ ਕੋਈ ਹੱਲ ਨਹੀਂ ਨਿਕਲਿਆ। ਕੇਂਦਰ ਨੇ ਕਾਨੂੰਨ ਨੂੰ ਰੱਦ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ, ਜਦਕਿ ਕਿਸਾਨ ਆਗੂਆਂ ਨੇ ਕਿਹਾ ਕਿ ‘ਜਿੱਤਾਂਗੇ ਜਾਂ ਮਰਾਂਗੇ’। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਦੋ-ਟੁੱਕ ਆਖ ਦਿੱਤਾ ਹੈ ਕਿ ਉਹ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ। ਸੁਪਰੀਮ ਕੋਰਟ ’ਚ ਅੱਜ ਹੋਣ ਵਾਲੀ ਸੁਣਵਾਈ ਕਾਫ਼ੀ ਅਹਿਮ ਹੈ, ਕਿਉਂਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 15 ਜਨਵਰੀ ਨੂੰ ਤੈਅ ਹੈ। 

ਇਹ ਵੀ ਪੜ੍ਹੋ : ਮਗਨਰੇਗਾ ਤਹਿਤ 113.5 ਫੀਸਦੀ ਟੀਚਾ ਹਾਸਲ ਕਰ ਕੇ ਜ਼ਿਲਾ ਗੁਰਦਾਸਪੁਰ ਪੰਜਾਬ ’ਚੋਂ ਅੱਵਲ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


author

Baljeet Kaur

Content Editor

Related News