ਕਲਯੁਗੀ ਪਤੀ ਦਾ ਕਾਰਾ, ਗਲਾ ਘੁੱਟ ਕੀਤਾ ਪਤਨੀ ਦਾ ਕਤਲ (ਵੀਡੀਓ)

Tuesday, Jun 04, 2019 - 01:24 PM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮਦਰਸਾ ਇਕ ਪਤੀ ਵਲੋਂ ਆਪਣੀ ਪਤਨੀ ਦਾ ਗਲ ਘੁੱਟ ਕੇ ਉਸ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਥਾਣਾ ਲੱਖੇਵਾਲੀ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਪਤਨੀ ਨੂੰ ਮਾਰਨ ਤੋਂ ਬਾਅਦ ਦੋਸ਼ੀ ਪਤੀ ਘਰੋਂ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

PunjabKesariਜਾਣਕਾਰੀ ਅਨੁਸਾਰ ਮ੍ਰਿਤਕ ਸੋਮਾ ਰਾਣੀ ਪੁੱਤਰੀ ਰਾਮ ਸਿੰਘ ਦਾ ਵਿਆਹ 4 ਸਾਲ ਪਹਿਲਾਂ ਜਲਾਲਾਬਾਦ ਹਲਕੇ ਦੇ ਪਿੰਡ ਪਾਲੀਵਾਲਾ ਵਿਖੇ ਸ਼ਿੰਦਰਪਾਲ ਸਿੰਘ ਪੁੱਤਰ ਬਲਵੀਰ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦੀ ਢਾਈ ਸਾਲ ਦੀ ਇਕ ਲੜਕੀ ਵੀ ਹੈ। 3 ਮਹੀਨੇ ਪਹਿਲਾਂ ਸਹੁਰੇ ਪਰਿਵਾਰ ਨਾਲ ਉਸ ਦੀ ਅਣਬਣ ਹੋ ਗਈ ਸੀ ਅਤੇ ਉਹ ਉਦੋਂ ਤੋਂ ਹੀ ਆਪਣੇ ਪੇਕੇ ਪਿੰਡ ਮਦਰੱਸਾ ਵਿਖੇ ਰਹਿ ਰਹੀ ਸੀ। ਗੱਲ ਪੰਚਾਇਤਾਂ ਅਤੇ ਥਾਣੇ ਤੱਕ ਪਹੁੰਚਣ ਦੇ ਬਾਵਜੂਦ ਵੀ ਉਨ੍ਹਾਂ 'ਚ ਕੋਈ ਸਮਝੌਤਾ ਨਹੀਂ ਹੋਇਆ।

PunjabKesari

ਮ੍ਰਿਤਕ ਔਰਤ ਦੇ ਬਾਪ ਰਾਮ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਬੀਤੀ ਰਾਤ ਸੋਮਾ ਰਾਣੀ ਦੇ ਪਤੀ ਸ਼ਿੰਦਰਪਾਲ ਸਿੰਘ ਦੀ ਉਸ ਨੂੰ ਵੀਡਿਓ ਕਾਲ ਆਈ ਸੀ ਅਤੇ ਉਨ੍ਹਾਂ ਨੇ ਕਾਫ਼ੀ ਸਮਾਂ ਗੱਲਾਂ ਕੀਤੀਆਂ, ਜਿਸ ਤੋਂ ਬਾਅਦ ਅਸੀਂ ਸੌ ਗਏ। ਸਾਨੂੰ ਸਵੇਰੇ ਲੋਕਾਂ ਨੇ ਦੱਸਿਆ ਕਿ ਤੁਹਾਡੀ ਕੁੜੀ ਦੀ ਲਾਸ਼ ਖੇਤਾਂ 'ਚ ਪਈ ਹੈ। ਸੂਚਨਾ ਮਿਲਣ 'ਤੇ ਪੁੱਜੇ ਮਲੋਟ ਤੋਂ ਐੱਸ.ਪੀ.ਡੀ. ਇਕਬਾਲ ਸਿੰਘ ਤੇ ਡੀ.ਐੱਸ.ਪੀ. ਭੁਪਿੰਦਰ ਸਿੰਘ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

rajwinder kaur

Content Editor

Related News