ਇਸ਼ਕ ’ਚ ਅੰਨ੍ਹੀ ਹੋਈ ਦੋ ਬੱਚਿਆਂ ਦੀ ਮਾਂ, 7 ਮਹੀਨੇ ਪਹਿਲਾਂ ਵਿਆਹੇ ਆਸ਼ਕ ਸਮੇਤ ਚੁੱਕਿਆ ਖ਼ੌਫ਼ਨਾਕ ਕਦਮ

Monday, Dec 21, 2020 - 09:30 AM (IST)

ਇਸ਼ਕ ’ਚ ਅੰਨ੍ਹੀ ਹੋਈ ਦੋ ਬੱਚਿਆਂ ਦੀ ਮਾਂ, 7 ਮਹੀਨੇ ਪਹਿਲਾਂ ਵਿਆਹੇ ਆਸ਼ਕ ਸਮੇਤ ਚੁੱਕਿਆ ਖ਼ੌਫ਼ਨਾਕ ਕਦਮ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਪਿਆਰ ਪ੍ਰਵਾਨ ਨਾ ਚੜ੍ਹਦਾ ਵੇਖ ਇਕ ਨੌਜਵਾਨ ਅਤੇ ਮਹਿਲਾ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਅਗੇਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਦੇ ਨਾਂ ਖੂਨ ਨਾਲ ਲਿਖਿਆ ਪੱਤਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਇੰਚਾਰਜ ਮੋਹਨ ਲਾਲ ਨੇ ਦੱਸਿਆ ਕਿ ਗੋਬਿੰਦ ਨਗਰੀ ਦਾ ਵਸਨੀਕ ਅਰਜੁਨ (25) ਪੁੱਤਰ ਕੌਰ ਸਿੰਘ ਦੇ ਬਗੋ (30) ਪਤਨੀ ਗਗਨਦੀਪ ਸਿੰਘ ਨਾਲ ਪ੍ਰੇਮ ਸਬੰਧ ਸਨ। ਦੋਵੇਂ ਹੀ ਗੋਬਿੰਦ ਨਗਰੀ ਦੇ ਰਹਿਣ ਵਾਲੇ ਸਨ। ਦੋਵੇਂ ਹੀ ਵਿਆਹੁਤਾ ਹੋਣ ਕਾਰਣ ਵਿਆਹ ਨਹÄ ਕਰਵਾ ਸਕਦੇ ਸੀ । ਅਰਜੁਨ ਦਾ ਵਿਆਹ ਲਗਭਗ 7 ਮਹੀਨੇ ਪਹਿਲਾ ਅਤੇ ਬਗੋ ਦਾ ਵਿਆਹ ਲਗਭਗ 8 ਸਾਲ ਪਹਿਲਾ ਹੋਇਆ ਸੀ, ਜਿਸਦਾ 6 ਸਾਲ ਦਾ ਮੁੰਡਾ ਅਤੇ 4 ਸਾਲ ਦੀ ਕੁੜੀ ਹੈ। ਅਜਿਹੇ ’ਚ ਦੋਵਾਂ ਨੇ ਪ੍ਰੇਸ਼ਾਨ ਹੋ ਕੇ ਨੇੜੇ ਦੇ ਖੇਤਾਂ ’ਚ ਜਾਂ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਨਾਲ ਦੋਵਾਂ ਦੀ ਮੌਤ ਹੋ ਗਈ । ਥਾਣਾ ਮੁਖੀ ਨੇ ਦੱਸਿਆਂ ਕਿ ਕਾਰਵਾਈ ਉਪਰੰਤ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।


 


author

Baljeet Kaur

Content Editor

Related News