ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Friday, Dec 20, 2019 - 11:47 AM (IST)

ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿੰਨੀ) : ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਵਾਦੀਆ ਦੇ ਗੁਰਪ੍ਰੀਤ ਸਿੰਘ (22) ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ।

PunjabKesari

ਪਰਿਵਾਰ ਮੁਤਾਬਕ ਗੁਰਪ੍ਰੀਤ ਘਰੋਂ 700 ਰੁਪਿਆ ਲੈ ਕੇ ਬਿਜਲੀ ਦਾ ਬਿੱਲ ਅਦਾ ਕਰਨ ਗਿਆ ਸੀ ਪਰ ਘਰ ਨਹੀਂ ਪਰਤਿਆ। ਬਾਅਦ 'ਚ ਉਸ ਦੀ ਲਾਸ਼ ਨੇੜਲੇ ਪਿੰਡ 'ਚੋਂ ਬਰਾਮਦ ਹੋਈ। ਇਸ ਦੌਰਾਨ ਮ੍ਰਿਤਕ ਗੁਰਪ੍ਰੀਤ ਦੇ ਹੱਥ 'ਚੋਂ ਨਸ਼ੇ ਦੀ ਟੀਕਾ ਵੀ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਪਰਿਵਾਰ ਵਿਚ ਇਕੱਲਾ ਕਮਾਉਣ ਵਾਲਾ ਸੀ ਅਤੇ ਉਸ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਹੋਇਆ ਸੀ ਅਤੇ 6 ਮਹੀਨਿਆਂ ਦੀ ਧੀ ਵੀ ਹੈ।

ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਬੇਸ਼ੱਕ ਪੁਲਸ ਅਧਿਕਾਰੀ ਨਸ਼ੇ 'ਤੇ ਨਕੇਲ ਕੱਸਣ ਦੀ ਗੱਲਾਂ ਆਖ ਰਹੇ ਹਨ ਪਰ ਜਗਜੀਤ ਸਿੰਘ ਦੀ ਮੌਤ ਤੇ ਪਿੰਡ ਵਾਸੀਆਂ ਵਲੋਂ ਲਗਾਏ ਦੋਸ਼ਾਂ ਨੇ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਕਿਤੇ ਨਾਲ ਕਿਤੇ ਸਵਾਲਾਂ ਦੇ ਘੇਰੇ 'ਚ ਲਿਆ ਖੜ੍ਹਾ ਕੀਤਾ ਹੈ।


author

cherry

Content Editor

Related News