ਪ੍ਰਕਾਸ਼ ਪੁਰਬ ''ਤੇ ''ਪਾਕਿ'' ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੱਕ ਜਮ੍ਹਾਂ ਕਰਵਾ ਸਕਦੇ ਹੋ ਪਾਸਪੋਰਟ

Tuesday, Oct 13, 2020 - 10:42 AM (IST)

ਪ੍ਰਕਾਸ਼ ਪੁਰਬ ''ਤੇ ''ਪਾਕਿ'' ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੱਕ ਜਮ੍ਹਾਂ ਕਰਵਾ ਸਕਦੇ ਹੋ ਪਾਸਪੋਰਟ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ-2020 'ਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।

ਇਹ ਵੀ ਪੜ੍ਹੋ : ਹੁਣ ਇਸ ਤਾਰੀਖ਼ ਨੂੰ ਜਾਰੀ ਹੋਵੇਗਾ 'ਨੀਟ' ਦਾ ਨਤੀਜਾ, ਉਮੀਦਵਾਰਾਂ ਨੂੰ ਮਿਲਿਆ ਪ੍ਰੀਖਿਆ ਦਾ ਇਕ ਹੋਰ ਮੌਕਾ

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜੱਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ, 2020 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ : ਗੁਰਲਾਲ ਬਰਾੜ ਦੇ ਕਤਲ ਮਗਰੋਂ ਬੰਬੀਹਾ ਤੇ ਬਿਸ਼ਨੋਈ ਗਰੁੱਪ 'ਚ ਸੋਸ਼ਲ ਮੀਡੀਆ 'ਤੇ ਛਿੜੀ ਜੰਗ

ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫੋਟੋਆਂ ਵੀ ਜਮ੍ਹਾ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।
ਇਹ ਵੀ ਪੜ੍ਹੋ : ਸ਼ੱਕੀ ਭਰਾ ਨੇ ਵਿਆਹ ਦੀਆਂ ਖੁਸ਼ੀਆਂ 'ਚ ਪੁਆਏ ਵੈਣ, ਲਾੜੀ ਬਣਨ ਤੋਂ ਪਹਿਲਾਂ ਹੀ ਭੈਣ ਨੂੰ ਮਾਰੀਆਂ ਗੋਲੀਆਂ


author

Babita

Content Editor

Related News