ਅਕਾਲ ਤਖਤ ਦੇ ਜਥੇਦਾਰ ਦੀ ਅਗਵਾਈ ''ਚ ਜਥਾ ਪਾਕਿਸਤਾਨ ਲਈ ਰਵਾਨਾ

Wednesday, Feb 19, 2020 - 05:38 PM (IST)

ਅਕਾਲ ਤਖਤ ਦੇ ਜਥੇਦਾਰ ਦੀ ਅਗਵਾਈ ''ਚ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ (ਸੁਮਿਤ) : ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ 12 ਮੈਂਬਰੀ ਵਫ਼ਦ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਪਾਕਿਸਤਾਨ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ 21 ਫਰਵਰੀ ਨੂੰ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਾਮਲ ਹੋਣ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੇ।


author

Gurminder Singh

Content Editor

Related News