ਪਾਕਿਸਤਾਨ: ਸ੍ਰੀ ਨਨਕਾਣਾ ਸਾਹਿਬ ਗਿਆ ਸਿੱਖ ਜਥਾ ਭੁੱਖ ਨਾਲ ਬੇਹਾਲ, ਸੜਕ 'ਤੇ ਬਿਤਾਈ ਰਾਤ
Monday, Nov 07, 2022 - 12:35 AM (IST)
ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਗਏ ਸ਼ਰਧਾਲੂਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸ਼ਰਧਾਲੂਆਂ ਨੂੰ ਰਾਤ ਸੜਕ ’ਤੇ ਹੀ ਕੱਟਣੀ ਪਈ। ਭਾਰਤ ਤੋਂ ਜਥੇ ਦੇ ਨਾਲ ਆਏ ਇਕ ਮੈਂਬਰ ਨੇ ਦੱਸਿਆ ਕਿ ਐਤਵਾਰ ਸਵੇਰੇ 5 ਵਜੇ ਤੋਂ ਰਾਤ ਸ਼ਰਧਾਲੂਆਂ ਨੇ ਸੜਕ 'ਤੇ ਕੱਟੀ ਹੈ। ਉਨ੍ਹਾਂ ਨੂੰ ਇੱਥੇ ਨਾ ਤਾਂ ਲੰਗਰ ਮਿਲਿਆ ਤੇ ਨਾ ਹੀ ਰਹਿਣ ਦਾ ਕੋਈ ਪ੍ਰਬੰਧ ਹੈ। ਸਾਰੇ ਸ਼ਰਧਾਲੂ ਭੁੱਖ ਨਾਲ ਬੇਹਾਲ ਹਨ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਵੱਲੋਂ ਲਾਏ ਇਲਜ਼ਾਮਾਂ ’ਤੇ ਖੁੱਲ੍ਹ ਕੇ ਬੋਲੇ ਐਡਵੋਕੇਟ ਧਾਮੀ (ਵੀਡੀਓ)
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਨੇ ਸੜਕ 'ਤੇ ਬੈਠੇ ਸ਼ਰਧਾਲੂਆਂ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਅਤੇ ਪੀਐੱਸਜੀਪੀਸੀ ਸ਼ਰਧਾਲੂਆਂ ਲਈ ਯੋਗ ਪ੍ਰਬੰਧ ਨਹੀਂ ਕਰ ਸਕਦੇ ਤਾਂ ਇਸ ਯਾਤਰਾ ਦਾ ਕੋਈ ਫਾਇਦਾ ਨਹੀਂ।
ਖ਼ਬਰ ਇਹ ਵੀ : ਸੁਧੀਰ ਸੂਰੀ ਦਾ ਹੋਇਆ ਅੰਤਿਮ ਸੰਸਕਾਰ, SGPC ਚੋਣ ਲਈ ਬੀਬੀ ਜਗੀਰ ਕੌਰ ਦੇ ਤਲਖ਼ ਤੇਵਰ ਬਰਕਰਾਰ, ਪੜ੍ਹੋ TOP 10
ਦਰਅਸਲ, ਸ਼ਰਧਾਲੂਆਂ ਦਾ ਇਹ ਜਥਾ ਅਟਾਰੀ ਬਾਰਡਰ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ, ਉਨ੍ਹਾਂ ਨੂੰ ਪਾਕਿਸਤਾਨ ਦੇ ਵਾਹਗਾ ਬਾਰਡਰ 'ਤੇ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ ਸੀ ਪਰ ਉਨ੍ਹਾਂ ਨੂੰ ਨਨਕਾਣਾ ਸਾਹਿਬ ਭੇਜਣ ਲਈ ਨਾ ਤਾਂ ਕੋਈ ਰੇਲ ਗੱਡੀ ਸੀ ਅਤੇ ਨਾ ਹੀ ਬੱਸਾਂ ਦਾ ਪ੍ਰਬੰਧ ਸੀ, ਅਜਿਹੀ ਸਥਿਤੀ 'ਚ ਸਾਰੇ ਇਨ੍ਹਾਂ ਸ਼ਰਧਾਲੂਆਂ ਨੇ ਸੜਕ 'ਤੇ ਬੈਠ ਕੇ ਰਾਤ ਕੱਟੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।