ਦੀਪ ਸਿੱਧੂ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

Friday, Feb 25, 2022 - 07:30 PM (IST)

ਦੀਪ ਸਿੱਧੂ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਸ੍ਰੀ ਕੀਰਤਪੁਰ ਸਾਹਿਬ (ਰਾਜਬੀਰ/ਬਾਲੀ) : ਨੌਜਵਾਨ ਪੀੜ੍ਹੀ ਦੇ ਦਿਲਾਂ ਵਿਚ ਆਪਣਾ ਅਹਿਮ ਸਥਾਨ ਰੱਖਣ ਵਾਲੇ ਉੱਘੇ ਅਦਾਕਾਰ ਅਤੇ ਯੂਥ ਆਗੂ ਦੀਪ ਸਿੱਧੂ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਰਿਵਾਰਕ ਮੈਂਬਰਾਂ ਵੱਲੋਂ ਨਮ ਅੱਖਾਂ ਨਾਲ ਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿਚ ਉਸਦੇ ਮਿੱਤਰ-ਸੱਜਣ ਵੀ ਮੌਜੂਦ ਸਨ ਪਰਿਵਾਰਿਕ ਮੈਂਬਰ ਪਹਿਲਾਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਹੁੰਚੇ ਜਿਥੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਪਾਠੀ ਸਿੰਘ ਵੱਲੋਂ ਕੀਤੀ ਗਈ ਜਿਸ ਤੋਂ ਬਾਅਦ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। ਪਰਿਵਾਰਕ ਮੈਂਬਰ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਕਮੇਟੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ, ਪਰਿਵਾਰਕ ਮੈਂਬਰਾਂ ਨੇ ਜਿੱਥੇ ਦੁੱਖ ਪ੍ਰਗਟ ਕੀਤਾ ਉਥੇ ਹੀ ਦੀਪ ਸਿੱਧੂ ਵੱਲੋਂ ਤਿਆਰ ਕੀਤੀ ਜਥੇਬੰਦੀ ਵਾਰਿਸ ਪੰਜਾਬ ਦੇ ਨੌਜਵਾਨਾਂ ਦੇ ਨਾਂਅ ਸੁਨੇਹਾ ਦਿੱਤਾ।

ਇਹ ਵੀ ਪੜ੍ਹੋ : ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਭੈਣ ਦੇ ਸ਼ਗਨ ਲਈ ਫਲਾਂ ਦੀ ਟੋਕਰੀ ਬਣਾਉਣ ਜਾ ਰਹੇ ਭਰਾ ਦੀ ਹਾਦਸੇ ’ਚ ਮੌਤ

ਇਸ ਦੌਰਾਨ ਪਰਿਵਾਰ ਨੇ ਕਿਹਾ ਕਿ ਦੇਸ਼ ਵਿਦੇਸ਼ ਵਿਚ ਜਿੰਨੇ ਵੀ ਨੌਜਵਾਨ ਦੀਪ ਸਿੱਧੂ ਨਾਲ ਜੁੜੇ ਹੋਏ ਹਨ, ਉਨ੍ਹਾਂ ਦਾ ਬਹੁਤ ਧੰਨਵਾਦ। ਬੇਸ਼ੱਕ ਉਹ ਦੀਪ ਸਿੱਧੂ ਦੀ ਜਗ੍ਹਾ ਨਹੀਂ ਲੈ ਸਕਦੇ ਪਰ ਉਹ ਹਰ ਵੇਲੇ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਦੀਪ ਸਿੱਧੂ ਦੀ ਸੋਚ ਨੂੰ ਅੱਗੇ ਲੈ ਕੇ ਜਾਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ। ਇਸ ਦੁੱਖ ਦੀ ਘੜੀ ਵਿਚ ਦੀਪ ਸਿੱਧੂ ਦੀ ਮਾਤਾ ਗੁਰਵਿੰਦਰ ਕੌਰ, ਚਾਚਾ ਬੇਦੀ ਸਿੰਘ, ਧਰਮ ਪਤਨੀ ਨਮਰਤਾ ਕੌਰ ਸਿੱਧੂ, ਬੇਟੀ ਰੇਨੇ ਸਿੱਧੂ (13), ਹੋਰ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੱਜਣ ਮਿੱਤਰ ਮੌਜੂਦ ਸਨ।

ਇਹ ਵੀ ਪੜ੍ਹੋ : ਕੁੱਝ ਮਹੀਨੇ ਪਹਿਲਾਂ ਕਰਵਾਏ ਪ੍ਰੇਮ ਵਿਆਹ ਦਾ ਖੌਫ਼ਨਾਕ ਅੰਤ, ਜਵਾਈ ਨੇ ਸਹੁਰੇ ਘਰ ਜਾ ਕੇ ਕੀਤੀ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News