ਕੋਰੋਨਾ ਵਾਇਰਸ ਦਾ ਕਹਿਰ, ਸ੍ਰੀ ਰਾਮਨੌਮੀ ਮੌਕੇ ਨਹੀਂ ਨਿਕਲੇਗੀ ਸ਼ੋਭਾ ਯਾਤਰਾ

Saturday, Mar 21, 2020 - 07:17 PM (IST)

ਜਲੰਧਰ (ਪਾਂਡੇ)— ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਦੇ ਕਾਰਨ ਸ੍ਰੀ ਰਾਮਨੌਮੀ ਉਤਸਵ ਕਮੇਟੀ ਨੇ ਇਸ ਸਾਲ ਸ੍ਰੀ ਰਾਮਨੌਮੀ ਸ਼ੋਭਾ ਯਾਤਰਾ ਦਾ ਆਯੋਜਨ ਨਾ ਕਰਨ ਦਾ ਫੈਸਲਾ ਲਿਆ ਹੈ। ਕਮੇਟੀ ਦੇ ਪ੍ਰਧਾਨ ਸ੍ਰੀ ਵਿਜੇ ਕੁਮਾਰ ਚੋਪੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਇਹ ਫੈਸਲਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਰਾਸ਼ਟਰ ਦੇ ਨਾਂ ਦਿੱਤੇ ਉਸ ਸੰਦੇਸ਼ ਤੋਂ ਬਾਅਦ ਲਿਆ ਗਿਆ, ਜਿਸ 'ਚ ਉਨ੍ਹਾਂ ਦੇਸ਼ ਵਾਸੀਆਂ ਨੂੰ ਇਸ ਤ੍ਰਾਸਦੀ ਨਾਲ ਲੜਨ ਲਈ ਸਹਿਯੋਗ ਦੀ ਅਪੀਲ ਕੀਤੀ ਸੀ, ਜਿਸ 'ਚ ਉਨ੍ਹਾਂ ਕਿਹਾ ਕਿ ਅਜੇ ਤੱਕ ਇਸ ਬੀਮਾਰੀ ਦਾ ਵਿਸ਼ਵ 'ਚ ਕੋਈ ਇਲਾਜ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ, ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਨੂੰ ਕੀਤਾ ਗਿਆ ਸੀਲ

ਮੀਟਿੰਗ 'ਚ ਮੌਜੂਦ ਅਹੁਦੇਦਾਰਾਂ ਦਾ ਮੰਨਣਾ ਸੀ ਕਿ ਪ੍ਰਧਾਨ ਮੰਤਰੀ ਦੀ ਉਸ ਅਪੀਲ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਜਲੰਧਰ ਦੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਸ ਕਮਿਸ਼ਨਰ ਜੀ. ਐੱਸ. ਭੁੱਲਰ ਨੇ ਵੀ ਸ੍ਰੀ ਰਾਮਨੌਮੀ ਉਤਸਵ ਕਮੇਟੀ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੋਭਾ ਯਾਤਰਾ ਨਾ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਵੱਡੀ ਖਬਰ: ਰੂਪਨਗਰ 'ਚ 5 ਮਹੀਨਿਆਂ ਦੀ ਬੱਚੀ 'ਕੋਰੋਨਾ ਵਾਇਰਸ' ਦੀ ਸ਼ੱਕੀ ਮਰੀਜ਼
ਇਹ ਵੀ ਪੜ੍ਹੋ : 'ਹਾਏ ਕੋਰੋਨਾ ਗੋ ਬੈਕ ਚਾਈਨਾ' ਦੇ ਲੱਗੇ ਨਾਅਰੇ, ਦਿੱਤਾ ਕੁਝ ਇਸ ਤਰ੍ਹਾਂ ਵੱਖਰਾ ਸੰਦੇਸ਼ (ਤਸਵੀਰਾਂ)

ਭਾਵੇਂਕਿ ਕਮੇਟੀ ਦੇ ਅਹੁਦੇਦਾਰਾਂ ਦਾ ਮੰਨਣਾ ਹੈ ਕਿ ਸ੍ਰੀ ਰਾਮ ਦੀ ਕ੍ਰਿਪਾ ਸਾਰਿਆਂ 'ਤੇ ਰਹੇਗੀ ਅਤੇ ਸ਼ਹਿਰ ਵਾਸੀਆਂ ਦਾ ਕੁਝ ਵੀ ਮਾੜਾ ਨਹੀਂ ਹੋਵੇਗਾ ਪਰ ਫਿਰ ਵੀ ਸਾਡਾ ਫਰਜ਼ ਹੈ ਕਿ ਸੁਰੱਖਿਆ ਦਾ ਧਿਆਨ ਜ਼ਰੂਰ ਰੱਖੀਏ ਅਤੇ ਚੰਗੇ ਨਾਗਰਿਕ ਹੁੰਦੇ ਹੋਏ ਸਰਕਾਰ ਦੇ ਹਰ ਨਿਯਮ ਦੀ ਪਾਲਣਾ ਕਰਦਿਆਂ ਇਸ ਸਾਲ ਸ਼ੋਭਾ ਯਾਤਰਾ ਦਾ ਆਯੋਜਨ ਨਾ ਕਰੀਏ ਕਿਉਂਕਿ ਭਾਰਤ ਦੀ ਇਹ ਸਭ ਤੋਂ ਵੱਡੀ ਸ਼ੋਭਾ ਯਾਤਰਾ ਹੁੰਦੀ ਹੈ, ਜਿਸ 'ਚ ਲੱਖਾਂ ਲੋਕ ਸ਼ਾਮਲ ਹੁੰਦੇ ਹਨ, ਇਸ ਲਈ ਸ੍ਰੀ ਰਾਮਨੌਮੀ ਉਤਸਵ ਕਮੇਟੀ ਸ੍ਰੀ ਰਾਮ ਭਗਤਾਂ ਦੇ ਜੀਵਨ ਨੂੰ ਕਿਸੇ ਤਰ੍ਹਾਂ ਦੇ ਖਤਰੇ 'ਚ ਨਹੀਂ ਪਾਉਣਾ ਚਾਹੁੰਦੀ। ਸ੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ ਹੁਣ ਤੱਕ 6 ਮੀਟਿੰਗਾਂ ਅਤੇ 9 ਪ੍ਰਭਾਤ ਫੇਰੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ 2 ਅਪ੍ਰੈਲ ਨੂੰ ਸ਼ੋਭਾ ਯਾਤਰਾ ਦਾ ਆਯੋਜਨ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਮੋਹਾਲੀ 'ਚ 'ਕੋਰੋਨਾ ਵਾਇਰਸ' ਦੇ 3 ਨਵੇਂ ਕੇਸ ਆਏ ਸਾਹਮਣੇ, ਲੋਕਾਂ 'ਚ ਫੈਲੀ ਦਹਿਸ਼ਤ


shivani attri

Content Editor

Related News