12 ਸਤੰਬਰ ਨੂੰ ਜਲੰਧਰ ''ਚ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ

Monday, Sep 09, 2019 - 06:53 PM (IST)

12 ਸਤੰਬਰ ਨੂੰ ਜਲੰਧਰ ''ਚ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ

ਜਲੰਧਰ (ਵਰੁਣ)— ਸ਼੍ਰੀ ਸਿੱਧ ਬਾਬਾ ਸੋਢਲ ਦੇ ਪ੍ਰਸਿੱਧ ਮੇਲੇ ਦੇ ਚਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ 'ਤੇ 12 ਸਤੰਬਰ ਨੂੰ ਜਲੰਧਰ ਜ਼ਿਲੇ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਆਦੇਸਾਂ 'ਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ 12 ਸਤੰਬਰ ਜਲੰਧਰ 'ਚ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ 12 ਸਤੰਬਰ ਨੂੰ ਜਲੰਧਰ ਜ਼ਿਲੇ 'ਚ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।


author

shivani attri

Content Editor

Related News