ਜਲੰਧਰ: ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ, ਦਰਸ਼ਨਾਂ ਲਈ ਪੁੱਜਣ ਲੱਗੇ ਸ਼ਰਧਾਲੂ
Monday, Sep 13, 2021 - 07:28 PM (IST)
ਜਲੰਧਰ (ਸੋਨੂੰ)— ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 19 ਸਤੰਬਰ ਨੂੰ ਮੇਲਾ ਜਲੰਧਰ ’ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਥੇ ਦੱਸਣਯੋਗ ਹੈ ਕਿ ਪਿਛਲੇ ਸਾਲ ਕੋਵਿਡ-19 ਕਰਕੇ ਮੰਦਿਰ ਦੇ ਕਪਾਟ ਸ਼ਾਮ 6 ਵਜੇ ਹੀ ਬੰਦ ਕਰ ਦਿੱਤੇ ਗਏ ਸਨ ਪਰ ਇਸ ਵਾਰ 24 ਘੰਟੇ ਮੰਦਿਰਾਂ ਦੇ ਕਪਾਟ ਖੁੱਲ੍ਹੇ ਰਹਿਣਗੇ।
ਮੇਲੇ ’ਚ ਆਉਣ ਵਾਲੇ ਸਾਰੇ ਸ਼ਰਧਾਲੂਆਂ ਲਈ ਸਾਰੀ ਵਿਵਸਥਾ ਕਰ ਲਈ ਗਈ ਹੈ। ਇਥੇ ਇਹ ਵੀ ਦੱਸ ਦੇਈਏ ਕਿ ਸ਼ਰਧਾਲੂ ਹੁਣ ਤੋਂ ਬਾਬਾ ਸੋਢਲ ਜੀ ਦੇ ਦਰਸ਼ਨਾਂ ਲਈ ਪਹੁੰਚਣ ਲੱਗ ਗਏ ਹਨ। ਭਗਤ ਸੋਸ਼ਲ ਡਿਸਟੈਂਸ ਨਾਲ ਬਾਬਾ ਜੀ ਦੇ ਦਰਸ਼ਨ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੱਢਾ ਬਰਾਦਰੀ ਦੇ ਪ੍ਰਧਾਨ ਵਿਪਨ ਚੱਢਾ ਨੇ ਦੱਸਿਆ ਕਿ ਪਿਛਲੇ ਸਾਲ ਕੋਰੋਨਾ ਕਾਲ ਨੂੰ ਲੈ ਕੇ ਜਿੱਥੇ ਲੋਕਾਂ ਨੂੰ ਮੇਲੇ ’ਚ ਪਹੁੰਚ ਬਾਬਾ ਜੀ ਦੇ ਦਰਸ਼ਨਾਂ ’ਚ ਪਰੇਸ਼ਾਨੀਆਂ ਆਈਆਂ ਸਨ, ਉਥੇ ਹੀ ਇਸ ਵਾਰ ਮੰਦਿਰ ਦੇ ਕਪਾਟ 24 ਘੰਟੇ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ ਮੇਲੇ ’ਚ ਸਾਰੀਆਂ ਸਹੂਲਤਾਂ ਲਈ ਖ਼ਾਸ ਧਿਆਨ ਰੱਖਿਆ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ ਨਗਰ ਨਿਗਮ ਵੱਲੋਂ ਅਜੇ ਤੱਕ ਪੂਰਾ ਸਹਿਯੋਗ ਨਹੀਂ ਮਿਲ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਜ਼ਿਆਦਾ ਸਹਿਯੋਗ ਨਹੀਂ ਮਿਲ ਰਿਹਾ ਹੈ। ਇਸ ਵਾਰ ਝੂਲੇ ਵਾਲਿਆਂ ਨੂੰ ਇਜਾਜ਼ਤ ਦੇਣ। ਉਨ੍ਹਾਂ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਸਾਡੇ ਨਾਲ ਆ ਕੇ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਕਰਕੇ ਤਿਆਰੀਆਂ ਪੂਰੀਆਂ ਕਰਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ