ਸ਼ਰਾਰਤੀ ਅਨਸਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤਾਂ 'ਚ ਰੋਸ
Wednesday, Jan 20, 2021 - 10:44 AM (IST)
ਅਜਨਾਲਾ (ਫਰਿਆਦ) - ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ’ਚ ਕਿਸੇ ਸ਼ਰਾਰਤੀ ਅਨਸਰ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਸੰਬੰਧੀ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਉਹ ਸਵੇਰੇ ਕਰੀਬ 4 ਵਜੇ ਆਏ।
ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ
ਪੜ੍ਹੋ ਇਹ ਵੀ ਖ਼ਬਰ - Health Tips : ਜਾਣੋ ਕਿਵੇਂ ਅਦਰਕ ਵਾਲੀ ਚਾਹ ਬਣ ਸਕਦੀ ਹੈ ‘ਮਿੱਠਾ ਜ਼ਹਿਰ’, ਹੋ ਸਕਦੀਆਂ ਨੇ ਇਹ ਸਮੱਸਿਆਵਾਂ
ਗੁਰਦੁਆਰਾ ਸਾਹਿਬ ਵਿਖੇ ਆਉਂਦੇ ਸਾਰ ਉਨ੍ਹਾਂ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਜੋੜਾ ਘਰ ਦੇ ਕੋਲ ਕਿਸੇ ਸ਼ਰਾਰਤੀ ਅਨਸਰ ਦੁਆਰਾ ਸ਼੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਭੰਗ ਕਰਕੇ ਬੇਅਦਬੀ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਘਟਨਾ ਦੇ ਸਬੰਧ ’ਚ ਉਨ੍ਹਾਂ ਵੱਲੋਂ ਸਥਾਨਕ ਪੁਲਸ ਨੂੰ ਸੂਚਿਤ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ
ਸੂਚਨਾ ਮਿਲਣ ’ਤੇ ਡੀ.ਐੱਸ.ਪੀ.ਅਜਨਾਲਾ ਵਿਪਨ ਕੁਮਾਰ, ਪੁਲਸ ਅਜਨਾਲਾ ਅਤੇ ਰਮਦਾਸ ਪੁਲਸ ਦੇ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਕੇਸ ਦਰਜ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ ਸ਼ਰਾਰਤੀ ਅਨਸਰ ਵੱਲੋਂ, ਜੋ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ, ਉਸ ਪ੍ਰਤੀ ਸੰਗਤਾਂ 'ਚ ਰੋਸ ਪਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ
ਨੋਟ - ਸ਼ਰਾਰਤੀ ਅਨਸਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤਾਂ 'ਚ ਰੋਸ, ਦੇ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ