ਬਟਾਲਾ ’ਚ ਹੋਏ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤੇ ਗੈਂਗਸਟਰ ਨੂੰ ਲੈ ਕੇ SSP ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)
Saturday, Oct 08, 2022 - 07:35 PM (IST)
ਬਟਾਲਾ (ਬਿਊਰੋ) - ਬਟਾਲਾ ਦੇ ਨੇੜਲੇ ਪਿੰਡ ਕੋਟਲਾ ਬੋਜਾ ’ਚ ਅੱਜ ਪੰਜਾਬ ਪੁਲਸ ਅਤੇ ਗੈਂਗਸਟਰ ਵਿਚਾਲੇ ਜ਼ਬਰਦਸਤ ਫ਼ਾਇਰਿੰਗ ਹੋਈ, ਜਿਸ ਤੋਂ ਬਾਅਦ ਪੁਲਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ। ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਨੇ ਦੱਸਿਆ ਕਿ ਬਟਾਲਾ ਜ਼ਿਲ੍ਹੇ ਦੀ ਪੁਲਸ ਵਲੋਂ ਅੱਜ ਸਵੇਰੇ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ ਪੁਲਸ ਨੇ ਰਣਜੋਤ ਸਿੰਘ ਨੂੰ ਕਾਬੂ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ
ਪੁਲਸ ਨੇ ਦੱਸਿਆ ਕਿ ਰਣਜੋਤ ਸਿੰਘ ਦੇ ਖ਼ਿਲਾਫ਼ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਇਹ ਗੈਂਗਸਟਰ ਅੱਜ ਸਵੇਰੇ ਆਪਣੀ ਪਤਨੀ ਅਤੇ ਬੱਚੇ ਨੂੰ ਸਕੂਲ ਛੱਡਣ ਲਈ ਜਾ ਰਿਹਾ ਸੀ ਕਿ ਪੁਲਸ ਨੂੰ ਦੇਖ ਕੇ ਮੁੜ ਗਿਆ। ਪੁਲਸ ਨੇ ਜਦੋਂ ਇਸ ਦਾ ਪਿੱਛਾ ਕੀਤਾ ਤਾਂ ਇਹ ਖੇਤਾਂ ’ਚ ਜਾ ਕੇ ਲੁੱਕ ਗਿਆ। ਇਸ ਮੁਕਾਬਲੇ ਦੌਰਾਨ ਦੋਵਾਂ ਪਾਸਿਓਂ 60 ਤੋਂ ਵੱਧ ਫਾਇਰ ਕੀਤੇ ਗਏ। ਬਟਾਲਾ ਪੁਲਸ ਨੇ ਕਮਾਦ ਦੇ ਖੇਤਾਂ ਨੂੰ ਚੁਫੇਰਿਓਂ ਘੇਰਾ ਪਾ ਲਿਆ। ਗੈਂਗਸਟਰ ਨੂੰ ਫੜਨ ਲਈ ਪੁਲਸ ਦੀਆਂ ਬੁਲਟ ਪਰੂਫ ਗੱਡੀਆਂ ਵੀ ਮੌਕੇ 'ਤੇ ਸਨ।
ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ
ਐੱਸ.ਐੱਸ.ਪੀ. ਬਟਾਲਾ ਨੇ ਗੈਂਗਸਟਰ ਨੂੰ ਵਾਰ-ਵਾਰ ਆਤਮ ਸਮਰਪਣ ਕਰਨ ਲਈ ਕਿਹਾ। ਪੁਲਸ ਨੇ ਦੱਸਿਆ ਕਿ 3 ਤੋਂ 4 ਘੰਟੇ ਚਲੇ ਇਸ ਆਪ੍ਰੇਸ਼ਨ ਤੋਂ ਬਾਅਦ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ ਹੈ। ਮੁਕਾਬਲੇ ਦੌਰਾਨ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ। ਪੁਲਸ ਨੇ ਦੱਸਿਆ ਕਿ ਇਸ ਗੈਂਗਸਟਰ ਤੋਂ 2 ਪਿਸਟਲ ਵੀ ਬਰਾਮਦ ਹੋਏ ਹਨ, ਜਿਸ ਦੇ ਆਧਾਰ ’ਤੇ ਇਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਸ ਰਿਮਾਂਡ ਦੌਰਾਨ ਇਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਉਕਤ ਗੈਂਗਸਟਰ ਦੀ ਪਤਨੀ ਤੇ ਬੱਚੇ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ : 'ਚਿੱਟਾ ਇੱਧਰ ਮਿਲਦਾ ਹੈ' ਦੇ ਬੋਰਡ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦੀ ਵੱਡੀ ਕਾਰਵਾਈ