ਫਿਰੋਜ਼ਪੁਰ ਦੇ ਵਿਜੀਲੈਂਸ ਬਿਊਰੋ SSP ਗੁਰਮੀਤ ਸਿੰਘ ਦਾ ਤਬਾਦਲਾ, ਜਾਣੋਂ ਕਿਥੇ ਹੋਈ ਬਦਲੀ
Sunday, Mar 02, 2025 - 10:06 PM (IST)

ਫਿਰੋਜ਼ਪੁਰ (ਹਿਤੇਸ਼) : ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦੇ ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਗੁਰਮੀਤ ਸਿੰਘ ਪੀਪੀਐੱਸ ਦਾ ਤਬਾਦਲਾ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਹੈ। ਉਨ੍ਹਾਂ ਦਾ ਜਲੰਧਰ ਰੂਰਲ ਵਿਚ ਤਬਾਦਲਾ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਹੋਈ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਜਲੰਧਰ ਰੂਰਲ ਦੇ ਐੱਸਐੱਸਪੀ ਹਰਕਮਲਪ੍ਰੀਤ ਸਿੰਘ ਡੀਜੀਪੀ ਨੂੰ ਚੰਡੀਗੜ੍ਹ ਵਿਚ ਰਿਪੋਰਟ ਕਰਨਗੇ। ਉਨ੍ਹਾਂ ਦੇ ਟਰਾਂਸਫਰ ਸਬੰਧੀ ਬਾਅਦ ਵਿਚ ਆਰਡਰ ਜਾਰੀ ਕੀਤੇ ਜਾਣਗੇ। ਇਸ ਦੌਰਾਨ ਐੱਸਐੱਸਪੀ ਗੁਰਮੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਅਹੁਦਾ ਸੰਭਾਲਣ ਦੀ ਵੀ ਹਿਦਾਇਤ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8