ਜਲੰਧਰ ਦਿਹਾਤੀ ਦੀ ਕਮਾਂਡ ਸੰਭਾਲਣਗੇ SSP ਗੁਰਮੀਤ ਸਿੰਘ, ਸ਼ਹਿਰ ਨਾਲ ਹੈ ਪੁਰਾਣਾ ਨਾਤਾ
Monday, Mar 03, 2025 - 01:16 PM (IST)

ਜਲੰਧਰ (ਸੁਧੀਰ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਐਤਵਾਰ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਹਰਕਵਲਪ੍ਰੀਤ ਸਿੰਘ ਖੱਖ ਦਾ ਤਬਾਦਲਾ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਥਾਂ ’ਤੇ ਗੁਰਮੀਤ ਸਿੰਘ ਨੂੰ ਐੱਸ. ਐੱਸ. ਪੀ. ਜਲੰਧਰ ਦਿਹਾਤੀ ਦੀ ਜ਼ਿੰਮੇਵਾਰੀ ਸੌਂਪੀ ਗਈ। ਗੁਰਮੀਤ ਸਿੰਘ ਦਾ ਸ਼ਹਿਰ ਨਾਲ ਪੁਰਾਣਾ ਰਿਸ਼ਤਾ ਹੈ, ਉਹ ਲੰਬੇ ਸਮੇਂ ਤੋਂ ਕਮਿਸ਼ਨਰੇਟ ਪੁਲਸ ਵਿਚ ਡੀ. ਸੀ. ਪੀ. ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ।
ਇਹ ਵੀ ਪੜ੍ਹੋ : ਫਿਰ ਬਦਲੇਗਾ ਪੰਜਾਬ ਦਾ ਮੌਸਮ, ਜਾਰੀ ਹੋ ਗਿਆ Alert, ਇਸ ਦਿਨ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ
ਸ਼ਹਿਰ ਦੇ ਕਈ ਨਸ਼ਾ ਸਮੱਗਲਰਾਂ ਅਤੇ ਅਪਰਾਧੀਆਂ ਨੂੰ ਜੇਲ੍ਹ ’ਚ ਡੱਕਣ ਅਤੇ ਕਈ ਸਨਸਨੀਖੇਜ਼ ਮਾਮਲਿਆਂ ਨੂੰ ਟਰੇਸ ਕਰਨ ਤੋਂ ਕਾਰਨ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਪੀ. ਵਿਜੀਲੈਂਸ ਫਿਰੋਜ਼ਪੁਰ ਦਾ ਚਾਰਜ ਦਿੱਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਆਪਣੀ ਡਿਊਟੀ ਬਹੁਤ ਵਧੀਆ ਢੰਗ ਨਾਲ ਨਿਭਾਈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਦਾ ਚਾਰਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਦਿਹਾਤੀ ਖੇਤਰਾਂ ਨੂੰ ਨਸ਼ਿਆਂ ਅਤੇ ਅਪਰਾਧ ਤੋਂ ਮੁਕਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਦਾ ਚਾਰਜ ਸੰਭਾਲਣ ਤੋਂ ਬਾਅਦ ਉਹ ਦਿਹਾਤੀ ਪੁਲਸ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਨਗੇ ਅਤੇ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨਗੇ।
ਇਹ ਵੀ ਪੜ੍ਹੋ : ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਧੜੱਲੇ ਨਾਲ ਚੱਲ ਰਿਹੈ ਇਹ ਗੰਦਾ ਧੰਦਾ, ਬਣ ਚੁੱਕੇ ਨੇ ਗੜ੍ਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e