ਨਸ਼ਾ ਵਿਰੋਧੀ ਮੁਹਿੰਮ ’ਚ SSP ਹਰੀਸ਼ ਦਯਾਮਾ ਨੇ ਅਪਣਾਇਆ ਸਖ਼ਤ ਰੁਖ, 300 ਤੋਂ ਵੱਧ ਪੁਲਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

Monday, Jun 17, 2024 - 06:30 PM (IST)

ਨਸ਼ਾ ਵਿਰੋਧੀ ਮੁਹਿੰਮ ’ਚ SSP ਹਰੀਸ਼ ਦਯਾਮਾ ਨੇ ਅਪਣਾਇਆ ਸਖ਼ਤ ਰੁਖ, 300 ਤੋਂ ਵੱਧ ਪੁਲਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਐੱਸ. ਐੱਸ. ਪੀ. ਹਰੀਸ਼ ਦਾਯਮਾ ਨੇ ਸਖ਼ਤ ਰੁਖ ਅਪਣਾਇਆ ਹੈ। ਇਸ ਤਹਿਤ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕਰਦੇ ਹੋਏ 4 ਐਂਟੀ ਡਰੱਗਜ਼ ਸਕਾਡ ਬਣਾਏ ਹਨ ਜਿਨਾਂ ਵੱਲੋਂ 34 ਹਾਟ ਸਪਾਟ ਥਾਵਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ ਹੈ। ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਪੈਸ਼ਲ ਸਰਚ ਓਪਰੇਸ਼ਨ ਚਲਾਏ ਜਾ ਰਹੇ ਹਨ ਤਾਂ ਜੋ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ। 

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਵਾਰਦਾਤ, ਵਿਅਕਤੀ ਨੇ ਮਾਂ-ਪੁੱਤ 'ਤੇ ਚਾੜ੍ਹਿਆ ਟਰੈਕਟਰ, ਮਾਂ ਦੀ ਮੌਤ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜੋ ਸਪੈਸ਼ਲ ਸਕਾਡ ਬਣਾਏ ਗਏ ਹਨ, ਉਨਾਂ ਦੀ ਅਗਵਾਈ ਇੰਸਪੈਕਟਰ ਰੈਂਕ ਦੇ ਪੁਲਸ ਅਧਿਕਾਰੀ ਦੀ ਅਗਵਾਈ ਹੇਠ ਕੰਮ ਕਰ ਰਹੀ ਹੈ। ਇਹ ਸਪੈਸ਼ਲ ਟੀਮ ਨਸ਼ਾ ਵਿਰੋਧੀ ਸੂਚਨਾ ਮਿਲਣ ’ਤੇ ਤੁਰੰਤ ਐਕਸ਼ਨ ਕਰੇਗੀ ਜੋ ਬਿਨਾਂ ਦੇਰੀ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਕਾਬੂ ਕਰੇਗੀ। ਉਨ੍ਹਾਂ ਕਿਹਾ ਕਿ ਅਕਸਰ ਇਹ ਚਰਚਾ ਛਿੜ ਜਾਂਦੀ ਹੈ ਕਿ ਲੰਮੇ ਸਮੇਂ ਤੋਂ ਇਕੋ ਥਾਣੇ ਵਿਚ ਤੈਨਾਤ ਹਨ ਅਤੇ ਕਈ ਵਾਰ ਲੋਕ ਕੁਝ ਪੁਲਸ ਮੁਲਾਜ਼ਮਾਂ ਦੇ ਨਸ਼ਾ ਤਸਕਰਾਂ ਨਾਲ ਮਿਲੇ ਹੋਣ ਦਾ ਸ਼ੱਕ ਵੀ ਜਾਹਿਰ ਕਰਦੇ ਹਨ। ਇਸ ਕਾਰਨ ਉਨ੍ਹਾਂ ਨੇ ਜ਼ਿਲ੍ਹੇ ਅੰਦਰ ਅਜਿਹੇ ਸੰਭਾਵੀ ਨੈਕਸਸ ਨੂੰ ਪੂਰੀ ਤਰਾਂ ਤੋੜਨ ਲਈ ਪੁਲਸ ਮੁਲਾਜ਼ਮਾਂ ਦੀ ਤਬਾਦਲਾ ਨੀਤੀ ਸਬੰਧੀ ਡਾਇਰੈਕਟਰ ਜਨਰਲ ਪੁਲਸ ਪੰਜਾਬ ਦੇ ਹੁਕਮਾਂ ਤਹਿਤ 25 ਐੱਨ.ਜੀ.ਓ ਅਤੇ 136 ਈ.ਪੀ.ਓ ਰੈਂਕ ਦੇ ਕੁੱਲ 161 ਕਰਮਚਾਰੀਆਂ ਸਮੇਤ 300 ਤੋਂ ਜ਼ਿਆਦਾ ਦਾ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੀ ਵੱਖ-ਵੱਖ ਥਾਣਿਆ ਵਿੱਚ ਤਬਾਦਲਾ ਕੀਤਾ ਹੈ। 

ਇਹ ਵੀ ਪੜ੍ਹੋ- ਮੌਤ ਦੇ ਮੂੰਹ 'ਚੋਂ ਬਚ ਕੇ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ, 9 ਸਾਲ ਬਾਅਦ ਮਿਲ ਕੇ ਭਾਵੁਕ ਹੋਈ ਮਾਂ  

ਇਸ ਤੋਂ ਇਲਾਵਾ 34 ਪੁਲਸ ਕਰਮਚਾਰੀਆਂ ਦੀਆਂ ਬਦਲੀਆਂ ਜਿਲ੍ਹਾ ਗੁਰਦਾਸਪੁਰ ਤੋਂ ਬਾਹਰ ਕਰਨ ਦੀ ਸਿਫਾਰਸ਼ ਉੱਚ ਦਫਤਰਾਂ ਨੂੰ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ ‘ਮਿਸ਼ਨ ਨਿਸ਼ਚੇ’ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 5 ਜੁਲਾਈ ਨੂੰ ਫੁੱਟਬਾਲ ਅਤੇ ਵਾਲੀਬਾਲ ਦੇ ਮੈਚ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜੀ ਦਾ ਧਿਆਨ ਖੇਡਾਂ ਵੱਲ ਕੀਤਾ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਡਰੱਗ ਹੈਲਪਲਾਈਨ ਨੰਬਰ 78145-45950 ਅਤੇ ਪੁਲਸ ਹੈਲਪਲਾਈਨ 112 ਅਤੇ 97800-02601 ਤੇ ਪੁਲਸ ਨੂੰ ਇਤਲਾਹ ਦੇਣ ਤਾਂ ਜੋ ਅਜਿਹੇ ਵਿਅਕਤੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਾਜ ਸੇਵੀਆਂ ਤੇ ਸਬੰਧਿਤ ਜਥਬੇਦੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News