ਰਾਣਾ ਬਲਾਚੌਰੀਆ ਕਤਲ ਮਾਮਲੇ ''ਚ SSP ਮੋਹਾਲੀ ਦੇ ਵੱਡੇ ਖ਼ੁਲਾਸੇ, ਮੁਲਜ਼ਮ ਪਹਿਲਾਂ ਵੀ ਟੂਰਨਾਮੈਂਟਾਂ ''ਚ...

Wednesday, Jan 14, 2026 - 02:02 PM (IST)

ਰਾਣਾ ਬਲਾਚੌਰੀਆ ਕਤਲ ਮਾਮਲੇ ''ਚ SSP ਮੋਹਾਲੀ ਦੇ ਵੱਡੇ ਖ਼ੁਲਾਸੇ, ਮੁਲਜ਼ਮ ਪਹਿਲਾਂ ਵੀ ਟੂਰਨਾਮੈਂਟਾਂ ''ਚ...

ਮੋਹਾਲੀ : ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਮਾਮਲੇ 'ਚ ਪੁਲਸ ਵਲੋਂ ਬੀਤੇ ਦਿਨ ਦੋ ਸ਼ੂਟਰਾਂ ਪਾਠਕ ਅਤੇ ਤਰਨਦੀਪ ਨੂੰ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੋਹਾਲੀ ਦੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹੰਸ ਨੇ ਕਿਹਾ ਕਿ ਇਨ੍ਹਾਂ ਸ਼ੂਟਰਾਂ ਦਾ ਰਿਮਾਂਡ ਲੈ ਕੇ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ 5 ਦੋਸ਼ੀਆਂ ਦੀ ਪਹਿਲਾਂ ਹੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਪਰ ਮੁੱਖ ਸ਼ੂਟਰ ਅਤੇ ਇਕ ਹੋਰ ਵਿਅਕਤੀ ਫ਼ਰਾਰ ਹੋ ਗਿਆ ਸੀ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਕਰਨ ਪਾਠਕ, ਤਰਨਦੀਪ ਸਿੰਘ, ਸੁਖਸ਼ੇਰਪਾਲ ਸਿੰਘ ਆਕਾਸ਼ ਵਜੋਂ ਹੋਈ ਹੈ ਅਤੇ ਚੌਥਾ ਵਿਅਕਤੀ ਅਜੇ ਵੀ ਭਗੌੜਾ ਹੈ। ਹਮਲਾਵਰ 2 ਮਹੀਨਿਆਂ ਤੋਂ ਰਾਣਾ ਬਲਾਚੌਰੀਆ ਨੂੰ ਟਾਰਗੇਟ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਨੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਦੋਸ਼ੀ ਪਹਿਲਾਂ ਵੀ ਇਕ-ਦੋ ਟੂਰਨਾਮੈਂਟਾਂ 'ਚ ਰਾਣਾ ਬਲਾਚੌਰੀਆ ਦਾ ਕਤਲ ਕਰਨ ਲਈ ਪੁੱਜੇ ਸਨ ਪਰ ਕਿਸੇ ਕਾਰਨ ਕਰਕੇ ਉਹ ਕਾਮਯਾਬ ਨਹੀਂ ਹੋਏ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਨਹੀਂ ਵਧੀਆਂ ਛੁੱਟੀਆਂ, ਅੱਜ ਕੜਾਕੇ ਦੀ ਠੰਡ ਵਿਚਾਲੇ ਖੁੱਲ੍ਹੇ ਸਾਰੇ ਸਕੂਲ
ਗੋਲੀਆਂ ਮਾਰ ਕੇ ਕੀਤਾ ਸੀ ਕਤਲ
ਜ਼ਿਕਰਯੋਗ ਹੈ ਕਿ 15 ਦਸੰਬਰ 2025 ਦੀ ਸ਼ਾਮ ਨੂੰ ਮੋਹਾਲੀ ਦੇ ਸੋਹਾਣਾ ਵਿੱਚ ਟੂਰਨਾਮੈਂਟ ਦੌਰਾਨ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਮੋਟਰਸਾਈਕਲ ਉੱਤੇ ਆਏ ਸਨ ਅਤੇ ਉਨ੍ਹਾਂ ਨੇ ਰਾਣਾ ਨੂੰ ਸੈਲਫੀ ਲੈਣ ਲਈ ਰੋਕਿਆ ਸੀ, ਜਿਵੇਂ ਹੀ ਉਹ ਰੁਕਿਆ ਤਾਂ ਉਸ ਉੱਤੇ ਨੇੜਿਓਂ ਫਾਇਰ ਕੀਤੇ ਗਏ ਅਤੇ ਹਮਲਾਵਰ ਮੋਟਰਸਾਈਕਲਾਂ ਉੱਤੇ ਫ਼ਰਾਰ ਹੋ ਗਏ। ਪੁਲਸ ਮੁਤਾਬਕ ਦੋ ਸ਼ੂਟਰਾਂ ਦੀ ਪਛਾਣ ਆਦਿੱਤਿਆ ਕਪੂਰ ਉਰਫ਼ ਮੱਖਣ ਅਤੇ ਅੰਮ੍ਰਿਤਸਰ ਦੇ ਕਰਨ ਪਾਠਕ ਵਜੋਂ ਹੋਈ ਸੀ, ਜੋ ਕਿ ਡੌਨੀ ਬੱਲ ਗੈਂਗ ਨਾਲ ਸਬੰਧ ਰੱਖਦੇ ਹਨ। ਪੁਲਸ ਮੁਤਾਬਕ ਵਾਰਦਾਤ ਵਿੱਚ ਦੋ ਸ਼ੂਟਰਾਂ ਸਣੇ ਕੁੱਲ 3 ਜਣੇ ਸ਼ਾਮਲ ਸਨ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਸਕੂਲਾਂ 'ਚ ਵਧੀਆਂ ਛੁੱਟੀਆਂ, ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦੇ ਆਸਾਰ
ਇਕ ਸ਼ੱਕੀ ਸ਼ੂਟਰ ਦਾ ਮੋਹਾਲੀ ਪੁਲਸ ਨੇ ਕੀਤਾ ਸੀ ਐਨਕਾਊਂਟਰ
ਜ਼ਿਕਰਯੋਗ ਹੈ ਕਿ ਮੋਹਾਲੀ ਦੇ ਸੋਹਾਣਾ ਵਿਖੇ ਬੀਤੇ ਦਿਨੀਂ ਹੀ ਗੋਲ਼ੀਆਂ ਮਾਰ ਕੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਕਤਲ ਕਰਨ ਵਾਲੇ ਇਕ ਸ਼ੱਕੀ ਸ਼ੂਟਰ ਦਾ ਪੁਲਸ ਵੱਲੋਂ ਐਨਕਾਊਂਟਰ ਕੀਤਾ ਗਿਆ ਸੀ। ਪੁਲਸ ਨੇ ਕਨਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਕਤਲਕਾਂਡ ਦੇ ਸ਼ੂਟਰ ਦਾ ਮੋਹਾਲੀ ਦੇ ਲਾਲੜੂ ਵਿਖੇ ਐਨਕਾਊਂਟਰ ਕੀਤਾ ਅਤੇ ਉਸ ਨੂੰ ਢੇਰ ਕਰ ਦਿੱਤਾ ਸੀ। ਸ਼ੂਟਰ ਦੀ ਪਛਾਣ ਨੌਸ਼ਹਿਰਾ ਪੰਨੂਆਂ, ਤਰਨਤਾਰਨ ਦੇ ਰਹਿਣ ਵਾਲੇ ਹਰਪਿੰਦਰ ਉਰਫ਼ ਮਿੱਡ਼ੂ ਵਜੋਂ ਹੋਈ ਸੀ। ਮੁਲਜ਼ਮ ਨੂੰ ਪੁਲਸ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਕਾਬੂ ਕੀਤਾ ਗਿਆ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਸ ਨੇ ਦਮ ਤੋੜ ਦਿੱਤਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News