ਕਰਨਲ ਬਾਠ ਦੀ ਪਤਨੀ ਦੇ ਇਲਜ਼ਾਮਾਂ ਮਗਰੋਂ ਕੈਮਰੇ ਸਾਹਮਣੇ ਆਇਆ SSP ਨਾਨਕ ਸਿੰਘ, ਕਰ ''ਤੇ ਵੱਡੇ ਖ਼ੁਲਾਸੇ

Saturday, Mar 22, 2025 - 04:45 PM (IST)

ਕਰਨਲ ਬਾਠ ਦੀ ਪਤਨੀ ਦੇ ਇਲਜ਼ਾਮਾਂ ਮਗਰੋਂ ਕੈਮਰੇ ਸਾਹਮਣੇ ਆਇਆ SSP ਨਾਨਕ ਸਿੰਘ, ਕਰ ''ਤੇ ਵੱਡੇ ਖ਼ੁਲਾਸੇ

ਪਟਿਆਲਾ (ਵੈੱਬ ਡੈਸਕ)- ਪਟਿਆਲਾ ਵਿਖੇ ਪੁਲਸ ਮੁਲਾਜ਼ਮਾਂ ਵੱਲੋਂ ਕਰਨਲ ਬਾਠ ਦੀ ਕੀਤੀ ਗਈ ਕੁੱਟਮਾਰ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਜਿਸ ਦੇ ਚੱਲਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਸਮਰਥਨ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੇ ਬਾਹਰ ਵੱਡੀ ਗਿਣਤੀ ਵਿਚ ਸਾਬਕਾ ਫ਼ੌਜੀ ਅਤੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿਚ ਕਿਸਾਨ ਯੂਨੀਅਨ ਦੇ ਆਗੂ ਅਤੇ ਹੋਰ ਜਥੇਬੰਦੀਆਂ ਸ਼ਾਮਲ ਹਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। 

ਕਰਨਲ ਬਾਠ ਦੀ ਪਤਨੀ ਵੱਲੋਂ ਲਾਏ ਗਏ ਇਲਜ਼ਾਮਾਂ ਤੋਂ ਬਾਅਦ ਐੱਸ. ਐੱਸ. ਪੀ. ਨਾਨਕ ਸਿੰਘ ਨੇ ਮੀਡੀਆ ਸਾਹਮਣੇ ਆ ਕੇ ਅਹਿਮ ਖ਼ੁਲਾਸੇ ਕੀਤੇ ਹਨ। ਐੱਸ. ਐੱਸ. ਪੀ. ਨਾਨਕ ਸਿੰਘ ਨੇ ਕਿਹਾ ਕਿ ਪਰਿਵਾਰ ਦੀਆਂ ਜਿਹੜੀਆਂ ਮੰਗਾਂ ਸਨ, ਉਹ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਨਵੀਂ ਐੱਫ਼. ਆਈ. ਆਰ. ਦਰਜ ਕਰ ਦਿੱਤੀ ਗਈ ਹੈ ਅਤੇ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ, ਜੋ ਹੁਣ ਮਾਮਲੇ ਦੀ ਅਗਲੇਰੀ ਜਾਂਚ ਕਰੇਗੀ। 

ਇਹ ਵੀ ਪੜ੍ਹੋ : ਪੰਜਾਬ 'ਚ 12 ਮਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਰਹੋ ਸਾਵਧਾਨ, ਨਹੀਂ ਤਾਂ...

PunjabKesari

ਉਨ੍ਹਾਂ ਦੱਸਿਆ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨਾਂ 'ਤੇ 13/12 ਮਾਰਚ ਦੀ ਰਾਤ ਨੂੰ ਵਾਪਰੀ ਕੁੱਟਮਾਰ ਦੀ ਘਟਨਾ ਦੇ ਸਬੰਧੀ ਪੁਲਸ ਥਾਣਾ ਸਿਵਲ ਲਾਈਨ, ਪਟਿਆਲਾ ਵਿਖੇ ਇਕ ਨਵੀਂ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਇਕ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (SIT) ਜਿਸਦੀ ਅਗਵਾਈ ਐੱਸ. ਪੀ. ਐੱਸ. ਪਰਮਾਰ, ਆਈ. ਪੀ. ਐੱਸ., ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ, ਲਾਅ ਐਂਡ ਆਰਡਰ, ਪੰਜਾਬ ਅਤੇ ਸੰਦੀਪ ਮਲਿਕ, ਆਈ. ਪੀ. ਐੱਸ., ਸੀਨੀਅਰ ਪੁਲਸ ਕਪਤਾਨ, ਹੁਸ਼ਿਆਰਪੁਰ ਅਤੇ ਮਨਪ੍ਰੀਤ ਸਿੰਘ, ਪੀ. ਪੀ. ਐੱਸ, ਪੁਲਸ ਸੁਪਰਡੈਂਟ, ਦਿਹਾਤੀ, ਐੱਸ. ਏ. ਐੱਸ. ਨਗਰ, ਡਾਇਰੈਕਟਰ, ਬਿਊਰੋ ਆਫ਼ ਇਨਵੈਸਟੀਗੇਸ਼ਨ, ਪੰਜਾਬ ਵੱਲੋਂ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕਰਨ ਲਈ ਗਠਿਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਜਲੰਧਰ ਗ੍ਰਨੇਡ ਹਮਲਾ: ਪੁਲਸ ਵਾਲੇ ਦੇ ਮੁੰਡੇ ਦਾ ਨਾਂ ਆਇਆ ਸਾਹਮਣੇ

PunjabKesari

ਐੱਸ. ਆਈ. ਟੀ. ਨੂੰ ਸਬੂਤ ਇਕੱਠੇ ਕਰਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਲਈ ਦਿਨ-ਪ੍ਰਤੀ-ਦਿਨ ਦੇ ਆਧਾਰ 'ਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ। ਅੱਗੇ ਦੱਸਿਆ ਕਿ ਸਾਰੇ 12 ਸਬੰਧਤ ਪੁਲਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਵੱਡੀ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਹੜੇ ਮੁਲਾਜ਼ਮਾਂ 'ਤੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ, ਉਨ੍ਹਾਂ ਮੁਲਾਜ਼ਮਾਂ ਨੂੰ ਪਟਿਆਲਾ ਤੋਂ ਬਾਹਰ ਮੁਅੱਤਲ ਕਰ ਦਿੱਤਾ ਗਿਆ ਹੈ। ਤਫ਼ਤੀਸ਼ ਪਟਿਆਲਾ ਜ਼ਿਲ੍ਹੇ ਤੋਂ ਬਾਹਰ ਚਲੀ ਗਈ ਹੈ। ਐੱਸ. ਐੱਸ. ਪੀ. ਨਾਨਕ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਜਾਨ ਨੂੰ ਖ਼ਦਸ਼ਾ ਜ਼ਾਹਰ ਕੀਤਾ ਸੀ ਅਤੇ ਕਿਹਾ ਸੀ ਕਿ ਸਕਿਓਰਿਟੀ ਮੁਹੱਈਆ ਕਰਵਾਈ ਜਾਵੇ। ਪਰਿਵਾਰ ਨੂੰ ਰਾਤ ਦੋ ਮੁਲਾਜ਼ਮ ਸਕਿਓਰਿਟੀ ਲਈ ਮੁਹੱਈਆ ਕਰਵਾ ਦਿੱਤੇ ਗਏ ਹਨ। ਇਥੇ ਦੱਸ ਦੇਈਏ ਕਿ ਇਸ ਮਾਮਲੇ ਵਿਚ 4 ਇੰਸਪੈਕਟਰ ਸਮੇਤ 12 ਪੁਲਸ ਮੁਲਾਜ਼ਮ ਸਸਪੈਂਡ ਕੀਤੇ ਗਏ ਹਨ।  

ਇਹ ਵੀ ਪੜ੍ਹੋ : ED ਦੀ ਵੱਡੀ ਕਾਰਵਾਈ, ਜਲੰਧਰ 'ਚ ਸਾਬਕਾ ਡਿਪਟੀ ਪੋਸਟਮਾਸਟਰ ਦੀ ਜਾਇਦਾਦ ਜ਼ਬਤ

ਅੱਜ ਦੇ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਵੱਲੋਂ ਇਸ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਵੀ ਪਹੁੰਚੇ। 


ਇਹ ਵੀ ਪੜ੍ਹੋ : ਸ਼ਰਮਨਾਕ! ਰੱਬਾ ਕਿਸੇ ਨੂੰ ਨਾ ਦਈਂ ਅਜਿਹੀ ਮਾਂ, ਪ੍ਰੇਮੀ ਨਾਲ ਸੰਬੰਧ ਬਣਾਉਂਦਿਆਂ ਮਾਸੂਮ ਧੀ ਨਾਲ ਕੀਤਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News