ਕਾਂਗਰਸ ਦੀਆਂ ਵਧੀਕੀਆਂ ਖਿਲਾਫ ਅਕਾਲੀ ਦਲ ਦਾ ਪਟਿਆਲਾ 'ਚ ਧਰਨਾ

12/21/2019 1:13:37 PM

ਪਟਿਆਲਾ (ਬਲਜਿੰਦਰ)—ਪਟਿਆਲਾ 'ਚ ਅਕਾਲੀ ਦਲ ਵਲੋਂ ਕਾਂਗਰਸ ਦੀਆਂ ਵਧੀਕੀਆਂ ਦੇ ਖਿਲਾਫ ਐੱਸ.ਐੱਸ.ਪੀ. ਦਫਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਹ ਧਰਨਾ ਪੁਲਸ ਵਧੀਕੀਆਂ, ਦਲਿਤ ਵਿਰੁੱਧ ਵਧੇ ਅਤਿਆਚਾਰਾਂ, ਗੈਰ-ਕਾਨੂੰਨੀ ਮਾਈਨਿੰਗ ਅਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਕੀਤੇ ਜਾ ਰਹੇ ਰਾਜ ਪੱਧਰੀ ਅੰਦੋਲਨਾਂ ਤਹਿਤ ਅੱਜ ਪਟਿਆਲਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਗੱਲਬਾਤ ਕਰਦਿਆਂ ਜਿਥੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਦੁੱਖ ਜਤਾਇਆ, ਉਥੇ ਹੀ ਨਾਗਰਿਕ ਸੋਧ ਬਿੱਲ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ ਜਿਹੜੇ ਅਫਗਾਨ ਸਿੱਖ ਦੂਸਰੇ ਮੁਲਕ ਤੇ ਆਏ ਹਨ ਉਨ੍ਹਾਂ ਨੂੰ ਨਾਗਰਿਕਤਾ ਦਿੱਤੀ ਜਾਵੇ ਪਰ ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਸਰਕਾਰ ਨੂੰ ਕਿਹਾ ਕਿ ਸੰਵਿਧਾਨ ਦੇ ਅਨੁਸਾਰ ਸਾਰੀਆਂ ਹੀ ਜਾਤੀਆਂ ਅਤੇ ਧਰਮਾਂ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।ਕੋਈ ਵੀ ਧਰਮ ਦੇ ਲੋਕਾਂ ਨਾਲ ਇਨ੍ਹਾਂ ਮੁਲਕਾਂ ਵਿਚ ਜੇਕਰ ਕੋਈ ਅਤਿਆਚਾਰ ਹੁੰਦਾ ਹੈ ਤਾ ਉਨਾਂਹ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਸਮੇਤ ਹੋਰ ਆਗੂ ਵੀ ਧਰਨੇ 'ਚ ਮੌਜੂਦ ਹਨ। ਇਸ ਧਰਨੇ 'ਚ ਪਟਿਆਲਾ ਜ਼ਿਲੇ ਦੇ ਵੱਖ-ਵੱਖ ਪਿੰਡਾਂ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਲੋਕ ਪਹੁੰਚ ਰਹੇ ਹਨ ਅਤੇ ਇਸ ਧਰਨੇ 'ਚ ਹਜ਼ਾਰਾਂ ਦੀ ਗਿਣਤੀ 'ਚ ਅਕਾਲੀ ਦਲ ਦੇ ਵਰਕਰ ਮੌਜੂਦ ਹਨ। ਲੋਕਾਂ ਵਲੋਂ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਪ੍ਰਧਾਨ ਬਣਨ ਤੋਂ ਪਹਿਲੀ ਵਾਰ ਪਟਿਆਲਾ ਪਹੁੰਚੇ ਹਨ।

Shyna

This news is Content Editor Shyna