‘ਆਪ’ ਆਗੂ ਗੋਪੀ ਚੋਹਲਾ ਦੇ ਕਤਲ ਕਾਂਡ ਵਿਚ ਐੱਸ. ਐੱਸ. ਪੀ. ਦਾ ਵੱਡਾ ਖ਼ੁਲਾਸਾ

Friday, Mar 01, 2024 - 06:23 PM (IST)

‘ਆਪ’ ਆਗੂ ਗੋਪੀ ਚੋਹਲਾ ਦੇ ਕਤਲ ਕਾਂਡ ਵਿਚ ਐੱਸ. ਐੱਸ. ਪੀ. ਦਾ ਵੱਡਾ ਖ਼ੁਲਾਸਾ

ਤਰਨਤਾਰਨ : ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਜ਼ਦੀਕੀ ਗੋਪੀ ਚੋਹਲਾ ਦਾ ਸ਼ੁੱਕਰਵਾਰ ਸਵੇਰੇ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਘਟਨਾ ਸਥਾਨ ’ਤੇ ਪਹੁੰਚੇ ਐੱਸ. ਐੱਸ. ਪੀ ਅਸ਼ਵਨੀ ਕਪੂਰ ਨੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਵਾਰਦਾਤ ਸਵੇਰੇ ਸਵਾ 9 ਵਜੇ ਦੇ ਕਰੀਬ ਵਾਪਰੀ ਹੈ। ਇਸ ਵਿਚ ਤਿੰਨ ਨੌਜਵਾਨ ਸ਼ਾਮਲ ਸਨ। ਜੋ ਗੁਰਪ੍ਰੀਤ ਸਿੰਘ ਉਰਫ ਗੋਪੀ ਚੋਹਲਾ ਦਾ ਸਿਵਫਟ ਕਾਰ ਵਿਚ ਪਿੱਛਾ ਕਰਦੇ ਆ ਰਹੇ ਸਨ। ਜਿਵੇਂ ਹੀ ਫਾਟਕ ’ਤੇ ਗੋਪੀ ਚੋਹਲਾ ਦੀ ਕਾਰ ਰੁਕੀ ਤਾਂ ਕਾਤਲਾਂ ਨੇ ਗੋਪੀ ’ਤੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ। ਵਾਰਦਾਤ ਵਿਚ ਗੋਪੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕਾਤਲ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਪੰਜਾਬ ਪੁਲਸ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਕਤਲ ਕਾਂਡ ਵਿਚ ਪੁਲਸ ਕਈ ਥਿਊਰੀਆਂ ’ਤੇ ਕੰਮ ਕਰ ਰਹੀ ਹੈ। ਇਹ ਮਾਮਲੇ ਨੂੰ ਆਪਸੀ ਰੰਜਿਸ਼ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਨਾਕਾਬੰਦੀ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਗੰਨ ਹਾਊਸ ’ਚੋਂ 16 ਰਾਈਫਲਾਂ ਸਣੇ 22 ਹਥਿਆਰ ਚੋਰੀ, ਹਾਈ ਅਲਰਟ ਜਾਰੀ

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਕਰੀਬੀ ਸੀ ਗੋਪੀ ਚੋਹਲਾ

ਮ੍ਰਿਤਕ ਨੌਜਵਾਨ ਦੇ ਦਿਨ ਦਿਹਾੜੇ ਕੀਤੇ ਗਏ ਕਤਲ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਮ੍ਰਿਤਕ ਗੋਪੀ ਚੋਹਲਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਬੇਹੱਦ ਕਰੀਬੀ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿਵਾਸੀ ਚੋਹਲਾ ਸਾਹਿਬ ਜੋ ਅੱਜ ਸਵੇਰੇ ਆਪਣੀ ਕਾਰ ’ਤੇ ਸਵਾਰ ਹੋ ਕਸਬਾ ਚੋਹਲਾ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਸੀ। ਇਸ ਦੌਰਾਨ ਜਦੋਂ ਗੁਰਪ੍ਰੀਤ ਸਿੰਘ ਦੀ ਕਾਰ ਫਤਿਹਾਬਾਦ ਰੇਲਵੇ ਫਾਟਕ ਦੇ ਨਜ਼ਦੀਕ ਪਹੁੰਚੀ ਤਾਂ ਫਾਟਕ ਬੰਦ ਸੀ। ਇਸ ’ਤੇ ਸਵਿਫਟ ਕਾਰ ਵਿਚ ਸਵਾਰ ਹਮਲਾਵਰ ਉਸ ਦਾ ਪਹਿਲਾਂ ਤੋਂ ਹੀ ਪਿੱਛਾ ਕਰ ਰਹੇ ਸਨ। ਜਿਨਾਂ ਵੱਲੋਂ ਗੁਰਪ੍ਰੀਤ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਦੌਰਾਨ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ‌।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਡੀਜ਼ਲ ਅਤੇ ਗੈਸ ਸਿਲੰਡਰ ਨੂੰ ਲੈ ਕੇ ਆਈ ਚਿੰਤਾ ਭਰੀ ਖ਼ਬਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News