ਪੰਜਾਬ 'ਚ ਟਰੇਨ ਹਾਦਸੇ ਨੂੰ ਲੈ ਕੇ SSP ਦਾ ਵੱਡਾ ਬਿਆਨ, ਭਿਆਨਕ ਅੱਗ 'ਚ ਝੁਲਸੀ ਔਰਤ
Saturday, Oct 18, 2025 - 12:20 PM (IST)

ਫਤਿਹਗੜ੍ਹ ਸਾਹਿਬ (ਵਿਪਨ) : ਅੰਮ੍ਰਿਤਸਰ ਤੋਂ ਸਹਿਰਸਾ ਜਾਣ ਵਾਲੀ ਗਰੀਬ ਰੱਥ ਐਕਸਪ੍ਰੈੱਸ ਗੱਡੀ ਨੂੰ ਅੱਗ ਲੱਗਣ ਦੀ ਘਟਨਾ ਦੌਰਾਨ ਇਕ ਔਰਤ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਫਿਲਹਾਲ ਜ਼ਖਮੀ ਔਰਤ ਨੂੰ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਕਿਹਾ ਕਿ ਟਰੇਨ ਨੂੰ ਅੱਗ ਲੱਗਣ ਦੀ ਘਟਨਾ ਦੇ ਤੁਰੰਤ ਬਾਅਦ ਫਾਇਰ ਅਤੇ ਪੁਲਸ ਦੀਆਂ ਟੀਮਾਂ ਮੌਕੇ 'ਤੇ ਪੁੱਜੀਆਂ।
ਸਭ ਤੋਂ ਪਹਿਲਾਂ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਘਟਨਾ ਦੌਰਾਨ ਇਕ ਔਰਤ ਝੁਲਸ ਗਈ, ਜਿਸ ਨੂੰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ। ਅੱਗ ਬੁਝਾਉਣ ਲਈ 4 ਫਾਇਰ ਬ੍ਰਿਗੇਡ ਦੀਆਂ ਟੀਮਾਂ ਲਾਈਆਂ ਗਈਆਂ।
ਉਨ੍ਹਾਂ ਦੱਸਿਆ ਕਿ ਯਾਤਰੀਆਂ ਦਾ ਕਾਫੀ ਸਮਾਨ ਨੂੰ ਅੱਗ 'ਚ ਸੜ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ 'ਤੇ ਫਾਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਫਿਲਹਾਲ ਇਸ ਘਟਨਾ ਦੌਰਾਨ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ 'ਤੇ ਪਹੁੰਚਾਇਆ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8