ਕਥਿਤ ਆਡੀਓ ਮਾਮਲੇ ''ਚ ਵੱਡਾ ਐਕਸ਼ਨ, SSP ਵਰੁਣ ਸ਼ਰਮਾ ਨੂੰ ਛੁੱਟੀ ''ਤੇ ਭੇਜਿਆ
Wednesday, Dec 10, 2025 - 10:43 AM (IST)
ਪਟਿਆਲਾ (ਕੰਵਲਜੀਤ) : ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੂੰ ਛੁੱਟੀ 'ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਸੰਗਰੂਰ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵਾਇਰਲ ਹੋਈ ਪਟਿਆਲਾ ਪੁਲਸ ਅਧਿਕਾਰੀਆਂ ਦੀ ਕਥਿਤ ਆਡੀਓ ਰਿਕਾਰਡਿੰਗ ਦੇ ਮਾਮਲੇ 'ਤੇ ਅੱਜ (ਬੁੱਧਵਾਰ) ਸੁਣਵਾਈ ਕਰੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਚੋਣ ਕਮਿਸ਼ਨ ਪੁਲਸ ਅਧਿਕਾਰੀਆਂ ਦੀ ਕਥਿਤ ਆਡੀਓ ਰਿਕਾਰਡਿੰਗ ਦੀ ਰਿਪੋਰਟ ਅਦਾਲਤ ਵਿਚ ਪੇਸ਼ ਕਰੇਗਾ। ਹੁਣ ਸੁਣਵਾਈ ਤੋਂ ਪਹਿਲਾਂ ਹੀ ਪਟਿਆਲਾ ਦੇ ਐੱਸਐੱਸਪੀ ਵਿਰੁੱਧ ਕਾਰਵਾਈ ਕੀਤੀ ਗਈ ਹੈ। ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਵੀ ਵਾਇਰਲ ਆਡੀਓ ਨੂੰ ਲੈ ਕੇ ਹਾਈ ਕੋਰਟ ਵਿਚ ਪਟੀਸ਼ਨਾਂ ਦਾਇਰ ਕੀਤੀਆਂ ਸਨ।
ਇਹ ਵੀ ਪੜ੍ਹੋ : ਰੇਲ ਵਿਭਾਗ ਨੇ ਬਦਲੇ ਕਈ ਗੱਡੀਆਂ ਦੇ ਟਾਈਮ ਟੇਬਲ, ਦੇਖੋ ਸ਼ਡਿਊਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
