Breaking: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ! ਹੋਏ ਸਨਸਨੀਖੇਜ਼ ਖ਼ੁਲਾਸੇ (ਵੀਡੀਓ)

Friday, Jun 06, 2025 - 02:10 PM (IST)

Breaking: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ! ਹੋਏ ਸਨਸਨੀਖੇਜ਼ ਖ਼ੁਲਾਸੇ (ਵੀਡੀਓ)

ਲੁਧਿਆਣਾ/ਜਲੰਧਰ (ਵਿੱਕੀ/ਜਸਪ੍ਰੀਤ): ਲੁਧਿਆਣਾ ਪੱਛਮੀ ਹਲਕੇ 'ਤੇ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ SSP ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ SSP ਵਿਜੀਲੈਂਸ ਜਗਤਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ! ਪੂਰੇ ਹਫ਼ਤੇ ਲਈ ਹੋ ਗਈ ਭਵਿੱਖਬਾਣੀ

ਸੂਤਰਾਂ ਮੁਤਾਬਕ SSP ਵਿਜੀਲੈਂਸ ਜਗਤਪ੍ਰੀਤ ਸਿੰਘ ਭਾਰਤ ਭੂਸ਼ਣ ਆਸ਼ੂ ਦੇ ਕਾਫ਼ੀ ਕਰੀਬੀ ਹਨ ਤੇ ਉਨ੍ਹਾਂ ਦੀ ਆਪਸ ਵਿਚ ਮੀਟਿੰਗ ਵੀ ਹੋਈ ਸੀ। ਇਸ ਤੋਂ ਬਾਅਦ ਰਾਤੋ ਰਾਤ ਹੀ SSP ਵੱਲੋਂ ਬਿਨਾਂ ਕਿਸੇ ਨੂੰ ਪੁੱਛੇ-ਦੱਸੇ ਉਨ੍ਹਾਂ ਨੂੰ ਸੰਮਨ ਭੇਜੇ ਗਏ ਹਨ, ਤਾਂ ਜੋ ਜ਼ਿਮਨੀ ਚੋਣਾਂ ਵਿਚ ਆਸ਼ੂ ਨੂੰ ਹਮਦਰਦੀ ਮਿਲ ਸਕੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ SSP ਵਿਜੀਲੈਂਸ ਜਗਤਪ੍ਰੀਤ ਸਿੰਘ ਅਤੇ ਭਾਰਤ ਭੂਸ਼ਣ ਆਸ਼ੂ ਇਕੱਠੇ ਪੜ੍ਹਦੇ ਰਹੇ ਹਨ ਤੇ ਜਦੋਂ ਉਹ DSP ਬਣੇ ਸੀ, ਉਸ ਪਿੱਛੇ ਵੀ ਸਾਬਕਾ ਕੈਬਨਿਟ ਮੰਤਰੀ ਆਸ਼ੂ ਨੇ ਅਹਿਮ ਰੋਲ ਅਦਾ ਕੀਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News