ਗੁਰਦਾਸਪੁਰ ’ਚ ਟ੍ਰੈਫਿਕ ਵਿਵਸਥਾ ਸੁਧਾਰਨ ਲਈ ਐੱਸਐੱਸਪੀ ਵੱਲੋਂ ਬਾਜ਼ਾਰਾਂ ਤੇ ਸੜਕਾਂ ਦਾ ਦੌਰਾ
Friday, Jun 13, 2025 - 07:37 PM (IST)

ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਸ਼ਹਿਰ ਅੰਦਰ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਅਤੇ ਨਜ਼ਾਇਜ ਕਬਜ਼ੇ ਹਟਾਉਣ ਸਮੇਤ ਪੁਲਸ ਵੱਲੋਂ ਕੀਤੇ ਜਾ ਰਹੇ ਹੋਰ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਐੱਸਐੱਸਪੀ ਅਦਿਤਆ ਨੇ ਇਕ ਹੋਰ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਅੱਜ ਐੱਸਐੱਸਪੀ ਸ਼ਾਮ ਵੇਲੇ ਪੈਦਲ ਹੀ ਗੁਰਦਾਸਪੁਰ ਦੇ ਬਜ਼ਾਰਾਂ 'ਚ ਨਿਕਲੇ।
ਇਸ ਦੌਰਾਨ ਉਨ੍ਹਾਂ ਨੇ ਸਾਰੀ ਸਥਿਤੀ ਜਾ ਜਾਇਜ਼ਾ ਲਿਆ ਅਤੇ ਵੱਖ-ਵੱਖ ਥਾਈਂ ਡਿਊਟੀ ਦੇ ਰਹੇ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸ਼ਹਿਰ ਦੀ ਪੂਰੀ ਵਿਵਸਥਾ ਦਾ ਜਾਇਜ਼ਾ ਲਿਆ ਤੇ ਮੌਕੇ ’ਤੇ ਹੀ ਟ੍ਰੈਫਿਕ ਪੁਲਸ ਅਤੇ ਸਿਟੀ ਪੁਲਿਸ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕੁਝ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਪੁਲਸ ਲੋਕਾਂ ਦੀ ਸੇਵਾ ਵਿਚ ਹਰ ਵੇਲੇ ਹਾਜ਼ਰ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸਐੱਸਪੀ ਨੇ ਕਿਹਾ ਕਿ ਬਹੁਤ ਲੋਕ ਗੁਰਦਾਸਪੁਰ ਵਿਚ ਨਜਾਇਜ਼ ਕਬਜ਼ਿਆਂ ਅਤੇ ਟ੍ਰੈਫਿਕ ਸਮਸਿਆ ਬਾਰੇ ਸ਼ਿਕਾਇਤਾਂ ਕਰਦੇ ਸਨ ਜਿਸ ਕਾਰਨ ਅੱਜ ਉਨ੍ਹਾਂ ਨੇ ਸ਼ਹਿਰ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨੂੰ ਸੁਧਾਰਨ ਲਈ ਪਹਿਲੇ ਵੀ ਕਦਮ ਚੁੱਕੇ ਗਏ ਸਨ ਅਤੇ ਹੁਣ ਹੋਰ ਵੀ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਨਾਜਾਇਜ਼ ਪਾਰਕਿੰਗ ਕਰਨ ਵਾਲਿਆਂ ਖਿਲਾਫ ਵੀ ਕਾਰਵਾਈ ਹੋਵੇਗੀ।
ਉਨ੍ਹਾਂ ਕਿਹਾ ਕਿ ਜਿਹੜੇ ਈ-ਰਿਕਸ਼ਾ ਚਾਲਕਾਂ ਵੱਲੋਂ ਟ੍ਰੈਫਿਕ ਵਿਵਸਥਾ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਉਨ੍ਹਾਂ ਖਿਲਾਫ ਵੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਐੱਸਪੀ, ਡੀਐੱਸਪੀ, ਥਾਣਾ ਮੁਖੀ ਅਤੇ ਸ਼ਹਿਰ ਨਾਲ ਸਬੰਧਿਤ ਵਪਾਰ ਮੰਡਲ ਕੇ ਆਗੂ ਵੀ ਮੌਜੂਦ ਸਨ, ਜਿਨ੍ਹਾਂ ਨਾਲ ਗੱਲਬਾਤ ਕਰ ਕੇ ਐੱਸਐੱਸਪੀ ਨੇ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਬਾਰੇ ਵਿਚਾਰ ਵਟਾਂਦਰਾ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e