ਦੋਸਤ ਦੇ ਕਹਿਣ ’ਤੇ ਸਟੇਡੀਅਮ ਗਈ ਕੁੜੀ ਨਾਲ ਹੋਈ ਵੱਡੀ ਵਾਰਦਾਤ, ਹੋਇਆ ਉਹ ਜੋ ਸੋਚਿਆ ਨਾ ਸੀ

08/17/2022 12:02:51 PM

ਮੋਗਾ (ਅਜ਼ਾਦ) : ਮੋਗਾ ਨਿਵਾਸੀ ਬਾਰ੍ਹਵੀਂ ਕਲਾਸ ਵਿਚ ਪੜ੍ਹਦੀ ਇਕ ਲੜਕੀ ਨਾਲ ਉਸ ਦੇ ਦੋਸਤ ਵਲੋਂ ਉਸ ਨੂੰ ਸਟੇਡੀਅਮ ਵਿਚ ਬੁਲਾ ਕੇ ਦੋਸਤਾਂ ਨਾਲ ਮਿਲ ਕੇ ਕਥਿਤ ਤੌਰ ’ਤੇ ਜ਼ਬਰਦਸਤੀ ਕਰਨ ਦਾ ਯਤਨ ਕੀਤਾ ਗਿਆ। ਲੜਕੀ ਵਲੋਂ ਵਿਰੋਧ ਕਰਨ ’ਤੇ ਉਨ੍ਹਾਂ ਨੇ ਕੁੜੀ ਨੂੰ ਸਟੇਡੀਅਮ ਦੀਆਂ ਪੌੜੀਆਂ ’ਚੋਂ ਧੱਕਾ ਮਾਰ ਕੇ ਸੁੱਟ ਦਿੱਤਾ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਉਸ ਨੂੰ ਗੰਭੀਰ ਹਾਲਤ ਵਿਚ ਡੀ. ਐੱਮ. ਸੀ. ਲੁਧਿਆਣਾ ਦਾਖਲ ਕਰਵਾਉਣਾ ਪਿਆ, ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਸਬੰਧ ਵਿਚ ਮੋਗਾ ਪੁਲਸ ਨੇ ਤਿੰਨ ਲੜਕਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਫੋਕਲ ਪੁਆਇੰਟ ਪੁਲਸ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪੀੜਤ ਲੜਕੀ ਦੇ ਪਿਤਾ ਨੇ ਕਿਹਾ ਕਿ ਉਸ ਦੀ 18 ਸਾਲਾ ਬੇਟੀ 12ਵੀਂ ਕਲਾਸ ਵਿਚ ਪੜ੍ਹਦੀ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਦਾ ਚਸ਼ਮਦੀਦ ਆਇਆ ਸਾਹਮਣੇ, ਥਾਰ ’ਚ ਬੈਠੇ ਦੋਸਤਾਂ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

ਬੀਤੀ 12 ਅਗਸਤ ਨੂੰ ਉਹ ਟਿਊਸ਼ਨ ’ਤੇ ਗਈ ਸੀ ਪਰ ਸ਼ਾਮ ਨੂੰ ਘਰ ਵਾਪਸ ਨਾ ਆਈ ਤਾਂ ਅਸੀਂ ਉਸਦੀ ਤਲਾਸ਼ ਕੀਤੀ ਤਾਂ ਮੈਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ਕਰ ਕੇ ਦੱਸਿਆ ਕਿ ਤੁਹਾਡੀ ਲੜਕੀ ਗੋਧੇਵਾਲਾ ਸਟੇਡੀਅਮ ਵਿਚ ਗੰਭੀਰ ਹਾਲਤ ਵਿਚ ਪਈ ਹੈ, ਜਿਸ ਦੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ, ਜਿਸ ’ਤੇ ਅਸੀਂ ਉਥੇ ਪੁੱਜੇ ਅਤੇ ਲੜਕੀ ਨੂੰ ਚੁੱਕ ਕੇ ਸਿਵਲ ਹਸਪਤਾਲ ਮੋਗਾ ਲਿਆਂਦਾ ਅਤੇ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ, ਜੋ ਉਥੇ ਜੇਰੇ ਇਲਾਜ ਹੈ। ਚੌਕੀ ਇੰਚਾਰਜ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਅਸੀਂ ਪੀੜਤ ਲੜਕੀ ਦੇ ਬਿਆਨ ਦਰਜ ਕਰਨ ਲਈ ਲੁਧਿਆਣਾ ਪੁੱਜੇ ਸੀ ਪਰ ਲੜਕੀ ਬਿਆਨ ਦੇਣ ਦੇ ਯੋਗ ਨਾ ਹੋਣ ਕਰਨ ਬਿਆਨ ਦਰਜ ਨਹੀਂ ਕੀਤੇ ਜਾ ਸਕੇ।

ਇਹ ਵੀ ਪੜ੍ਹੋ : ਕੈਨੇਡਾ ਬੈਠੇ ਗੈਂਗਸਟਰ ਅਰਸ਼ ਡੱਲਾ ਦੀ ਪੰਜਾਬ ਪੁਲਸ ਨੂੰ ਚਿਤਾਵਨੀ, ਸਿੱਧੂ ਮੂਸੇਵਾਲਾ ਦਾ ਵੀ ਕੀਤਾ ਜ਼ਿਕਰ

ਹੁਣ ਲੜਕੀ ਦੇ ਪਿਤਾ ਵੱਲੋਂ ਦਿੱਤੇ ਬਿਆਨਾਂ ਵਿਚ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਮੇਰੀ ਲੜਕੀ ਨੂੰ ਉਸ ਦੇ ਕਥਿਤ ਦੋਸਤ ਜਤਿਨ ਕੰਡਾ ਨਿਵਾਸੀ ਮੋਗਾ ਨੇ ਫੋਨ ਕਰ ਕੇ ਗੋਧੇਵਾਲਾ ਸਟੇਡੀਅਮ ਬੁਲਾਇਆ ਸੀ, ਜਿੱਥੇ ਉਸਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਮੇਰੀ ਲੜਕੀ ਨਾਲ ਕਥਿਤ ਤੌਰ ’ਤੇ ਜ਼ਬਰਦਸਤੀ ਕਰਨ ਦਾ ਯਤਨ ਕਰਨ ਅਤੇ ਧੱਕਾ ਮੁੱਕੀ ਕੀਤੀ। ਮੇਰੀ ਲੜਕੀ ਵਲੋਂ ਵਿਰੋਧ ਕਰਨ ’ਤੇ ਉਸ ਨੂੰ ਸਟੇਡੀਅਮ ਦੀਆਂ ਪੌੜੀਆਂ ਤੋਂ ਧੱਕਾ ਮਾਰ ਦਿੱਤਾ, ਜਿਸ ਨਾਲ ਉਸਦੇ ਸੱਟਾਂ ਲੱਗੀਆਂ ਅਤੇ ਉਹ ਬੋਲ ਵੀ ਨਹੀਂ ਸਕਦੀ। ਚੌਕੀ ਇੰਚਾਰਜ ਥਾਣੇਦਾਰ ਮੋਹਕਮ ਸਿੰਘ ਨੇ ਕਿਹਾ ਕਿ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਤਿਨ ਕੰਡਾ ਅਤੇ ਉਸਦੇ ਦੋ ਸਾਥੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੀੜਤ ਲੜਕੀ ਦੇ ਹੋਸ਼ ਵਿਚ ਆਉਣ ਦੇ ਬਾਅਦ ਉਸਦੇ ਬਿਆਨ ਦਰਜ ਕੀਤੇ ਜਾਣਗੇ ਤਾਂ ਕਿ ਅਸਲੀਅਤ ਦਾ ਪਤਾ ਲੱਗ ਸਕੇ। ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਸਕੀ।

ਇਹ ਵੀ ਪੜ੍ਹੋ : ਇਕ ਵਾਰ ਫਿਰ ਸ਼ਰਮਸਾਰ ਹੋਈ ਇਨਸਾਨੀਅਤ, ਹਵਸ ’ਚ ਅੰਨ੍ਹੇ ਨੇ 9 ਸਾਲਾ ਬੱਚੀ ਨੂੰ ਵੀ ਨਾ ਬਖਸ਼ਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News