ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ ''ਚ ਮਿਲੀ ਨੌਜਵਾਨ ਦੀ ਲਾਸ਼

Thursday, Aug 13, 2026 - 07:40 PM (IST)

ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ ''ਚ ਮਿਲੀ ਨੌਜਵਾਨ ਦੀ ਲਾਸ਼

ਗੁਰਦਾਸਪੁਰ, (ਵਿਨੋਦ/ਹਰਮਨ): ਨਜ਼ਦੀਕੀ ਪਿੰਡ ਜੋੜਾ ਛੱਤਰਾਂ ਦੇ ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਇਕ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿਚ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (ਕਰੀਬ 25-26 ਸਾਲ) ਵਜੋਂ ਹੋਈ ਹੈ, ਜੋ ਪਿੰਡ ਜੋੜਾ ਛੱਤਰਾਂ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸੋਮਵਾਰ ਤੋਂ ਘਰ ਵਾਪਸ ਨਹੀਂ ਆਇਆ ਸੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਆਪਣੇ ਪੱਧਰ ’ਤੇ ਉਸਦੀ ਭਾਲ ਕਰ ਰਹੇ ਸਨ। ਇਸੇ ਦੌਰਾਨ ਸਟੇਡੀਅਮ ਦੇ ਪਿੱਛੇ ਖੇਤਾਂ ਵਿੱਚੋਂ ਉਸਦੀ ਲਾਸ਼ ਬਰਾਮਦ ਹੋਈ।

ਘਟਨਾ ਦੀ ਸੂਚਨਾ ਮਿਲਣ ’ਤੇ ਜੋੜਾ ਛੱਤਰਾਂ ਪੁਲਿਸ ਚੌਕੀ ਦੇ ਇੰਚਾਰਜ ਸਤਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਚੌਕੀ ਇੰਚਾਰਜ ਸਤਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨੌਜਵਾਨ ਦੀ ਮੌਤ ਕਿਨ੍ਹਾਂ ਹਾਲਾਤਾਂ ਵਿਚ ਹੋਈ, ਇਸ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਫਿਲਹਾਲ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Anmol Tagra

Content Editor

Related News