ਲੁਧਿਆਣਾ ਸਿਵਲ ਹਸਪਤਾਲ ’ਚ ਸਟਾਫ ਨਰਸ ਦੀ ਸਿਹਤ ਹੋਈ ਖਰਾਬ

5/28/2020 2:26:07 PM

ਲੁਧਿਆਣਾ (ਰਾਜ) : ਸਿਵਲ ਹਸਪਤਾਲ 'ਚ ਬੀਤੇ ਦਿਨ ਦੁਪਹਿਰ ਸਮੇਂ ਇਕ ਸਟਾਫ ਨਰਸ ਦੀ ਸਿਹਤ ਅਚਾਨਕ ਖਰਾਬ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ। ਜਾਣਕਾਰੀ ਮੁਤਾਬਕ ਸਟਾਫ ਨਰਸ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੀ ਸੀ ਪਰ ਕੋਵਿਡ-19 ਕਾਰਨ ਕਿਸੇ ਨੂੰ ਛੁੱਟੀ ਨਹੀਂ ਮਿਲ ਰਹੀ ਸੀ, ਜਿਸ ਕਾਰਨ ਉਸ ਦੀ ਸਿਹਤ ਬੁੱਧਵਾਰ ਨੂੰ ਜ਼ਿਆਦਾ ਖਰਾਬ ਹੋ ਗਈ ਅਤੇ ਡਿਊਟੀ ਦਿੰਦੇ ਹੋਏ ਉਹ ਬੇਹੋਸ਼ ਹੋ ਗਈ। ਉਸ ਦੀ ਕੁੱਤੇ ਦੇ ਵੱਢੇ 'ਤੇ ਟੀਕੇ ਲਾਉਣ ਵਾਲੇ ਵਿਭਾਗ 'ਚ ਡਿਊਟੀ ਸੀ। ਹਾਲਾਂਕਿ ਹਸਪਤਾਲ ਦੇ ਅਧਿਕਾਰੀਆਂ ਨੇ ਅਜਿਹੀ ਕਿਸੇ ਗੱਲ ਦੇ ਪਤਾ ਹੋਣ ਤੋਂ ਇਨਕਾਰ ਕੀਤਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Babita

Content Editor Babita