ਸਕੂਲੀ ਬੱਸਾਂ ''ਤੇ ਚੱਲਿਆ ਪ੍ਰਸ਼ਾਸਨ ਦਾ ਡੰਡਾ, 14 ਦੇ ਕੱਟੇ ਚਲਾਨ

11/29/2017 3:41:44 AM

ਕਪੂਰਥਲਾ, (ਭੂਸ਼ਣ, ਮਲਹੋਤਰਾ, ਗੁਰਵਿੰਦਰ ਕੌਰ)- ਸਕੂਲੀ ਬੱਸਾਂ ਦੇ ਵਧਦੇ ਹਾਦਸਿਆਂ ਨੂੰ ਰੋਕਣ ਦੇ ਮਕਸਦ ਨਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਲਾਗੂ ਕਰਨ ਦੇ ਮਕਸਦ ਨਾਲ ਟ੍ਰੈਫਿਕ ਪੁਲਸ ਕਪੂਰਥਲਾ ਦੀ ਟੀਮ ਨੇ ਸ਼ਹਿਰ 'ਚ ਵੱਡੇ ਪੱਧਰ 'ਤੇ ਨਾਕਾਬੰਦੀ ਕਰਦੇ ਹੋਏ, ਜਿਥੇ 40 ਸਕੂਲੀ ਬੱਸਾਂ ਦੀ ਚੈਕਿੰਗ ਕਰਦੇ ਹੋਏ 14 ਸਕੂਲੀ ਬੱਸਾਂ ਦੇ ਚਲਾਨ ਕੱਟੇ,  ਉਥੇ ਹੀ ਇਸ ਦੌਰਾਨ ਵਾਹਨ ਐੱਪ ਦੀ ਮਦਦ ਨਾਲ 100 ਦੇ ਕਰੀਬ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਪੂਰੀ ਮੁਹਿੰਮ ਦੌਰਾਨ ਐੱਸ. ਡੀ. ਐੱਮ. ਕਪੂਰਥਲਾ ਨੈਯਨ ਭੁੱਲਰ ਵੀ ਮੌਜੂਦ ਸੀ।   
ਕੋਹਰੇ ਦੇ ਦੌਰਾਨ ਵਧ ਰਹੇ ਸੜਕ ਹਾਦਸਿਆਂ ਨੂੰ ਵੇਖਦੇ ਹੋਏ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮਕਸਦ ਨਾਲ ਹਾਈਕੋਰਟ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਨੂੰ ਅਮਲੀਜਾਮਾ ਪਹਿਨਾਉਣ ਦੇ ਮਕਸਦ ਨਾਲ ਟ੍ਰੈਫਿਕ ਇੰਚਾਰਜ ਦਰਸ਼ਨ ਲਾਲ ਸ਼ਰਮਾ ਨੇ ਮੰਗਲਵਾਰ ਸਵੇਰੇ ਤੋਂ ਹੀ ਸ਼ਹਿਰ ਦੇ ਡੀ. ਸੀ. ਚੌਕ ,  ਜਲੰਧਰ ਮਾਰਗ , ਕਰਤਾਰਪੁਰ ਮਾਰਗ , ਕਾਂਜਲੀ ਮਾਰਗ ਅਤੇ ਸੁਲਤਾਨਪੁਰ ਲੋਧੀ ਮਾਰਗ 'ਤੇ ਨਾਕਾਬੰਦੀ ਕਰਕੇ ਸਕੂਲੀ ਬੱਸਾਂ ਦੀ ਜਾਂਚ ਕੀਤੀ। ਜਿਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲਘੰਣਾ ਕਰਨ ਵਾਲੇ 14 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ।  ਇਸ ਦੌਰਾਨ ਟ੍ਰੈਫਿਕ ਪੁਲਸ ਨੇ ਸਾਰੇ ਸਕੂਲੀ ਬੱਸ ਡਰਾਈਵਰਾਂ ਨੂੰ ਹਾਈਕੋਰਟ ਵੱਲੋਂ ਲਾਗੂ ਕੀਤੇ ਗਏ ਹੁਕਮਾਂ ਅਨੁਸਾਰ ਸਾਰੇ ਬੱਸਾਂ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ , ਕੰਡੱਕਟਰ ਤਾਇਨਾਤ ਕਰਨ ਅਤੇ ਨਿਸ਼ਚਤ ਰਫ਼ਤਾਰ 'ਚ ਬੱਸਾਂ ਚਲਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਸਕੂਲੀ ਬੱਸ ਡਰਾਈਵਰਾਂ ਨੂੰ ਨਿਸ਼ਚਿਤ ਗਿਣਤੀ 'ਚ ਹੀ ਬੱਚੇ ਬਿਠਾਉਣ ਦੇ ਹੁਕਮ ਦਿੱਤੇ ਗਏ। ਇਸ ਪੂਰੀ ਮੁਹਿੰਮੇ ਦੌਰਾਨ ਐੱਸ. ਡੀ. ਐੱਮ. ਕਪੂਰਥਲਾ ਡਾ ਨੈਯਨ ਭੁੱਲਰ ਨੇ ਮੌਕੇ 'ਤੇ ਮੌਜੂਦ ਰਹਿ ਕੇ ਪੂਰੀ ਕਾਰਵਾਈ ਦਾ ਜਾਇਜ਼ਾ ਲਿਆ।   
ਵਾਹਨ ਐੱਪ ਦੀ ਮਦਦ ਨਾਲ ਵਾਹਨਾਂ ਦੀ ਕੀਤੀ ਜਾਂਚ- ਸੂਬੇ 'ਚ ਸ਼ੱਕੀ ਵਾਹਨਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਵੇਖਦੇ ਹੋਏ ਟ੍ਰੈਫਿਕ ਪੁਲਸ ਨੇ ਸ਼ਹਿਰ  ਦੇ ਵੱਖ-ਵੱਖ ਥਾਵਾਂ 'ਤੇ ਵਾਹਨ ਐੱਪ ਦੀ ਮਦਦ ਨਾਲ ਵੱਡੀ ਗਿਣਤੀ 'ਚ ਜਾਂਚ ਕੀਤੀ। ਜਿਸਦੇ ਦੌਰਾਨ ਵਾਹਨਾਂ ਦੀ ਨੰਬਰ ਪਲੇਟ ਦੀ ਵੀ ਜਾਂਚ ਕੀਤੀ ਗਈ। ਇਸ ਪੂਰੀ ਕਾਰਵਾਈ ਦੌਰਾਨ 90 ਦੇ ਕਰੀਬ ਵਾਹਨਾਂ ਦੇ ਚਲਾਨ ਵੀ ਕੱਟੇ ਗਏ ।