ਕਰਫ਼ਿਊ ਦੌਰਾਨ ਨਵਾਂਸ਼ਹਿਰ 'ਚ ਵੱਡੀ ਵਾਰਦਾਤ, ਰਾਤੋ-ਰਾਤ ਲੁਟੇਰਿਆਂ ਨੇ ATM 'ਚੋਂ ਲੁੱਟੀ ਲੱਖਾਂ ਦੀ ਨਕਦੀ

Saturday, Aug 22, 2020 - 07:39 PM (IST)

ਕਰਫ਼ਿਊ ਦੌਰਾਨ ਨਵਾਂਸ਼ਹਿਰ 'ਚ ਵੱਡੀ ਵਾਰਦਾਤ, ਰਾਤੋ-ਰਾਤ ਲੁਟੇਰਿਆਂ ਨੇ ATM 'ਚੋਂ ਲੁੱਟੀ ਲੱਖਾਂ ਦੀ ਨਕਦੀ

ਨਵਾਂਸ਼ਹਿਰ (ਜੋਬਨਪ੍ਰੀਤ, ਤ੍ਰਿਪਾਠੀ)— ਪੰਜਾਬ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਸ਼ਾਮ ਦੇ ਕਰਫ਼ਿਊ ਦੇ ਬਾਵਜੂਦ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੋ ਚੁੱਕੇ ਹਨ। ਰਾਤੋ-ਰਾਤ ਲੁਟੇਰੇ ਲੁੱਟ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ 'ਚ ਲੱਗੇ ਹੋਏ ਹਨ। ਅਜਿਹਾ ਹੀ ਇਕ ਬੈਂਕ ਨਵਾਂਸ਼ਹਿਰ ਦੇ ਹਲਕਾ ਬੰਗਾ ਦੇ ਪਿੰਡ ਨੌਰਾ 'ਚੋਂ ਸਾਹਮਣੇ ਆਇਆ ਹੈ, ਜਿੱਛੇ ਰਾਤੋਂ-ਰਾਤ ਲੁਟੇਰਿਆਂ ਨੇ ਸਟੇਟ ਬੈਂਕ ਆਫ ਇੰਡੀਆ ਦੇ ਏ. ਟੀ. ਐੱਮ. ਨੂੰ ਤੋੜ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ: ਸਾਲੀ ਨੇ ਪਾਏ ਜੀਜੇ 'ਤੇ ਡੋਰੇ, ਸਮਝਾਉਣ 'ਤੇ ਵੀ ਨਾ ਸਮਝੇ ਤਾਂ ਵੱਡੀ ਭੈਣ ਨੇ ਚੁੱਕਿਆ ਖ਼ੌਫਨਾਕ ਕਦਮ

PunjabKesari

ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਲੁਟੇਰੇ ਰਾਤ ਕਰੀਬ ਢਾਈ ਵਜੇ 'ਚ ਇਕ ਕਾਰ 'ਚ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਗੈਸ ਕਟਰ ਦੀ ਮਦਦ ਨਾਲ ਸ਼ਟਰ ਨੂੰ ਲੱਗੇ ਜਿੰਦਰੇ ਨੂੰ ਕਟਿਆ। ਇਸ ਤੋਂ ਬਾਅਦ ਏ. ਟੀ. ਐੱਮ. 'ਚ ਦਾਖਲ ਹੋ ਕੇ ਸੀ. ਸੀ. ਟੀ. ਵੀ. ਕੈਮਰੇ 'ਤੇ ਸਪਰੇਅ ਕੀਤਾ। ਬਾਅਦ 'ਚ ਕਟਰ ਨਾਲ ਏ.ਟੀ. ਐੱਮ. 'ਚ 13 ਲੱਖ 98 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਇਸ ਵਾਰਦਾਤ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਬਜ਼ੁਰਗ ਬੀਬੀ ਦੀ ਮੌਤ ਦੇ ਮਾਮਲੇ 'ਚ ਪੰਜਾਬ ਸੂਬਾ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ

ਮੌਕੇ 'ਤੇ ਪਹੁੰਚੇ ਡੀ. ਐੱਸ. ਪੀ. ਨੇ ਦੱਸਿਆ ਕੇ ਦੇਰ ਰਾਤ ਇਹ ਵਾਰਦਾਤ ਹੋਈ ਹੈ ਉਸ ਤੋਂ ਪਹਿਲਾ 1 ਤੋਂ ਡੇਢ ਵਜੇ ਦੇ ਕਰੀਬ ਸਾਰੀ ਪੈਟਰੋਲਿੰਗ ਪਾਰਟੀ ਦੇ ਮੁਲਾਜ਼ਮ ਇਥੇ ਮੌਜੂਦ ਸਨ। ਉਨ੍ਹਾਂ ਨੇ ਆਪਣੀ ਮੌਜੂਦਗੀ ਦੱਸਣ ਲਈ ਉੱਚ ਅਧਿਕਾਰੀਆਂ ਨੂੰ ਫੋਟੋ ਵੀ ਭੇਜੀ ਜਦੋਂ ਇਥੋਂ ਗਏ ਤਾਂ ਉਸ ਤੋਂ ਬਾਅਦ ਲੁਟੇਰੇ ਕਾਰ 'ਚ ਆਏ ਅਤੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਲੁਟੇਰੇ ਫੜੇ ਜਾਣਗੇ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਤਾਂਡਵ, ਵੱਡੀ ਗਿਣਤੀ 'ਚ ਨਵੇਂ ਕੇਸ ਮਿਲਣ ਨਾਲ ਅੰਕੜਾ ਪੁੱਜਾ 5 ਹਜ਼ਾਰ ਤੋਂ ਪਾਰ


author

shivani attri

Content Editor

Related News