ਰੂਪਨਗਰ 'ਚ ਵੱਡੀ ਵਾਰਦਾਤ: ਕੈਮਰਿਆਂ 'ਤੇ ਸਪਰੇਅ ਪਾ ਕੇ ਚੋਰਾਂ ਨੇ ATM 'ਚੋਂ ਲੁੱਟਿਆ 19 ਲੱਖ ਤੋਂ ਵੱਧ ਦਾ ਕੈਸ਼
Friday, Oct 02, 2020 - 02:29 PM (IST)
ਰੂਪਨਗਰ (ਸੱਜਣ ਸੈਣੀ)— ਚੋਰੀ ਦੀਆਂ ਵਾਰਦਾਤਾਂ ਦਿਨੋਂ-ਦਿਨ ਵਧਦੀਆਂ ਹੀ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਨੂਰਪੁਰ ਬੇਦੀ ਤੋਂ ਸਾਹਮਣੇ ਆਇਆ ਹੈ ਜਿੱਥੇ ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ 'ਤੇ ਪੈਂਦੇ ਪਿੰਡ ਬਜਰੂੜ 'ਚ ਐੱਸ. ਬੀ. ਆਈ. ਦੇ ਏ. ਟੀ. ਐੱਮ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਚੋਰ ਇਸ ਏ. ਟੀ. ਐੱਮ. 'ਚੋਂ 19 ਲੱਖ 17 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ 'ਪੰਜਾਬ ਦੌਰੇ' 'ਚ ਫਿਰ ਫੇਰਬਦਲ, ਨਵੀਆਂ ਤਾਰੀਖ਼ਾਂ ਦਾ ਐਲਾਨ
ਬੈਂਕ ਕਰਮਚਾਰੀ ਦੇ ਮੁਤਾਬਕ ਲੁਟੇਰਿਆਂ ਨੇ ਪਹਿਲਾ ਏ. ਟੀ. ਐੱਮ. ਦੇ ਕੈਮਰੇ 'ਤੇ ਸਪ੍ਰੇਅ ਪਾਈ ਅਤੇ ਫਿਰ ਗੈਸ ਕਟਰ ਦੀ ਸਹਾਇਤਾ ਨਾਲ ਏ. ਟੀ. ਐੱਮ. ਦਾ ਸ਼ਟਰ ਕੱਟ ਕੇ ਅਤੇ ਬਾਅਦ 'ਚ ਏ. ਟੀ. ਐੱਮ. ਮਸ਼ੀਨ ਨੂੰ ਕੱਟ ਕੇ ਇਸ 'ਚ ਪਿਆ ਕੈਸ਼ ਲੁੱਟ ਕੇ ਲੈ ਗਏ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਪਾਣੀ ਦੇ ਟੈਂਕ ਦੀ ਸਫ਼ਾਈ ਕਰਦੇ ਚਾਚੇ-ਭਤੀਜੇ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਵਿਛੇ ਸੱਥਰ
ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਏ. ਐੱਸ. ਆਈ. ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਇਸ ਚੋਰੀ ਦੀ ਘਟਨਾ ਬਾਰੇ ਮੈਨੇਜਰ ਸਾਬ੍ਹ ਵੱਲੋਂ ਸੂਚਨਾ ਦਿੱਤੀ ਗਈ ਸੀ। ਉਨ੍ਹਾਂ ਮੌਕੇ 'ਤੇ ਪਹੁੰਚ ਕੇ ਵੇਖਿਆ ਕਿ ਚੋਰਾਂ ਸੀ. ਸੀ. ਟੀ. ਵੀ. ਕੈਮਰਿਆਂ 'ਤੇ ਸਪਰੇਅ ਮਾਰ ਕੇ ਇਸ ਏ. ਟੀ. ਐੱਮ. ਦਾ ਸ਼ਟਰ ਗੈਸ ਕਟਰ ਨਾਲ ਕੱਟਿਆ ਗਿਆ ਅਤੇ ਬਾਅਦ 'ਚ ਏ. ਟੀ. ਐੱਮ. ਮਸ਼ੀਨ ਨੂੰ ਗੈਸ ਕਟਰ ਨਾਲ ਕੱਟ ਕੇ 19 ਲੱਖ ਤੋਂ ਵੱਧ ਦੀ ਰਾਸ਼ੀ ਲੈ ਕੇ ਲੁਟੇਰੇ ਫਰਾਰ ਹੋ ਗਏ। ਪੁਲਸ ਸੀ. ਸੀ. ਟੀ. ਵੀ. ਦੀ ਮਦਦ ਨਾਲ ਚੋਰ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪਾਕਿ ਦੀ ਗੋਲੀਬਾਰੀ ਦਾ ਜਵਾਬ ਦਿੰਦੇ ਟਾਂਡਾ ਦਾ ਫ਼ੌਜੀ ਨੌਜਵਾਨ ਸ਼ਹੀਦ, ਸਦਮੇ 'ਚ ਡੁੱਬਾ ਪਰਿਵਾਰ
ਇਸ ਮੌਕੇ 'ਤੇ ਫੋਰੈਂਸਿਕ ਸਾਇੰਸ ਦੀ ਟੀਮ ਵੀ ਪਹੁੰਚੀ। ਉਨ੍ਹਾਂ ਵੱਲੋਂ ਇਕ ਪਾਸੇ ਜਿੱਥੇ ਮੌਕੇ ਤੋਂ ਇਥੇ ਬਹੁਤ ਸਾਰੇ ਸਬੂਤ ਇਕੱਠੇ ਕੀਤੇ ਗਏ, ਉੱਥੇ ਹੀ ਫਿੰਗਰ ਪ੍ਰਿੰਟਸ ਲੈਣ ਦੀ ਕੋਸ਼ਿਸ਼ ਵੀ ਕੀਤੀ ਗਈ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਜਲਦ ਤੋਂ ਜਲਦ ਫੜਿਆ ਜਾ ਸਕੇ।
ਇਹ ਵੀ ਪੜ੍ਹੋ: ਦਰਿੰਦਿਆਂ ਦੀ ਹੈਵਾਨੀਅਤ: ਗੈਂਗਰੇਪ ਤੋਂ ਬਾਅਦ ਵਾਇਰਲ ਕੀਤੀ ਵੀਡੀਓ, ਦੁਖੀ ਪੀੜਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ
ਇਹ ਵੀ ਪੜ੍ਹੋ: ਨਸ਼ੇ ’ਚ ਟੱਲੀ ਨੌਜਵਾਨਾਂ ਨੇ ਪਤੀ ਦੇ ਸਾਹਮਣੇ ਪਤਨੀ ਨੂੰ ਕੀਤੇ ਭੱਦੇ ਕੁਮੈਂਟ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ