SBI ਦੇ ਡਿਪਟੀ ਮੈਨੇਜਰ ਦਾ ਅਸਤੀਫ਼ਾ ਵਾਇਰਲ, ਅਧਿਕਾਰੀਆਂ ਦੇ ਰਵੱਈਏ 'ਤੇ ਚੁੱਕੇ ਸਵਾਲ
Wednesday, Sep 06, 2023 - 09:24 PM (IST)

ਜਲੰਧਰ- ਸਟੇਟ ਬੈਂਕ ਆਫ ਇੰਡੀਆ ਦੇ ਅੰਦਰ ਉੱਚ ਅਧਿਕਾਰੀਆਂ ਦੇ ਰਵੱਈਏ ਕਾਰਨ ਅਸਤੀਫ਼ਾ ਦਿੱਤੇ ਜਾਣ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਸੰਬੰਧਿਤ ਇਕ ਚਿੱਠੀ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਇਸ ਚਿੱਠੀ 'ਚ ਅਸਤੀਫ਼ਾ ਦੇਣ ਵਾਲੇ ਨੇ ਆਪਣਾ ਨਾਂ ਜ਼ਾਹਿਰ ਨਹੀਂ ਕੀਤਾ ਪਰ ਜਲੰਧਰ ਦੀ ਇਕ ਐੱਸ.ਬੀ.ਆਈ. ਬੈਂਕ ਦੀ ਬ੍ਰਾਂਚ ਤੋਂ ਡਿਪਟੀ ਮੈਨੇਜਰ ਦੇ ਤੌਰ 'ਤੇ ਤਾਇਨਾਤ ਅਧਿਕਾਰੀ ਨੇ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਨੇ 4 ਮਹੀਨਿਆਂ ਦਾ ਨੋਟਿਸ ਦਿੱਤਾ ਹੈ। ਨੋਟਿਸ 'ਚ ਉੱਚ ਅਧਿਕਾਰੀਆਂ ਦੇ ਬੁਰੇ ਵਤੀਰੇ ਅਤੇ ਐੱਚ.ਆਰ. ਦੀ ਟ੍ਰਾਂਸਫਰ ਪਾਲਿਸੀ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ।
ਇਹ ਵੀ ਪੜ੍ਹੋ– ਹੁਣ ਇਕ ਹੀ ਫੋਨ 'ਚ ਚੱਲਣਗੇ ਦੋ-ਦੋ WhatsApp ਅਕਾਊਂਟ, ਨਹੀਂ ਪਵੇਗੀ 'ਡਿਊਲ ਐਪ' ਦੀ ਲੋੜ
ਅਸਤੀਫ਼ੇ 'ਚ ਲਿਖਿਆ ਹੈ ਕਿ ਬੈਂਕ ਦੀ ਇਸ ਨੌਕਰੀ ਕਾਰਨ ਉਨ੍ਹਾਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਉਹ ਹਾਈ ਬਲੱਡ ਪ੍ਰੈਸ਼ਰ ਅਤੇ ਡਿਪਰੈਸ਼ਨ ਤੋਂ ਪੀੜਤ ਹਨ। ਉਨ੍ਹਾਂ ਆਪਣੇ ਅਸਤੀਫ਼ੇ 'ਚ ਲਿਖਿਆ ਕਿ ਉਹ ਹਾਲ ਹੀ 'ਚ ਮਲੋਟ ਬ੍ਰਾਂਚ ਤੋਂ ਜਲੰਧਰ ਟ੍ਰਾਂਸਫਰ ਹੋਏ ਹਨ, ਜਿਸਦੇ ਚਲਦੇ ਉਨ੍ਹਾਂ ਦੇ ਪਰਿਵਾਰ ਅਤੇ ਬੱਚਿਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪੈ ਰਿਹਾ ਹੈ, ਜਿਸਦੇ ਚਲਦੇ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।
ਇਹ ਵੀ ਪੜ੍ਹੋ– ਗੂਗਲ ਨੇ ਬਦਲਿਆ ਐਂਡਰਾਇਡ ਦਾ ਲੋਗੋ, ਜਾਣੋ ਹੁਣ ਤੁਹਾਡੇ ਫੋਨ 'ਚ ਕੀ ਦਿਸੇਗਾ
ਇਹ ਵੀ ਪੜ੍ਹੋ– iPhone ਯੂਜ਼ਰਜ਼ ਨੂੰ 5 ਹਜ਼ਾਰ ਰੁਪਏ ਦਾ ਮੁਆਵਜ਼ਾ ਦੇ ਰਹੀ ਐਪਲ, ਜਾਣੋ ਕੀ ਹੈ ਮਾਮਲਾ
ਉਨ੍ਹਾਂ ਅਸਤੀਫ਼ੇ 'ਚ ਇਹ ਵੀ ਲਿਖਿਆ ਹੈ ਕਿ ਦੇਰ ਤਕ ਕੰਮ ਕਰਨਾ ਅਤੇ ਉੱਚ ਅਧਿਕਾਰੀਆਂ ਵੱਲੋਂ ਧਮਕੀ ਭਰੇ ਫੋਨ ਆਉਣ ਕਾਰਨ ਉਹ ਖ਼ੁਦ ਨੂੰ ਠੀਕ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਪੈਸਾ ਹੀ ਸਭ ਕੁਝ ਨਹੀਂ ਹੁੰਦਾ। ਜੀ.ਐੱਮ. ਪੱਧਰ ਦੇ ਇਕ ਅਧਿਕਾਰੀ ਦਾ ਨਾਂ ਲਿਖਦੇ ਹਏ ਉਨ੍ਹਾਂ ਕਿਹਾ ਕਿ ਹਾਲ ਹੀ 'ਚ ਹੋਈ ਬੈਠਕ ਦੌਰਾਨ ਉਕਤ ਜੀ.ਐੱਮ. ਦਾ ਗੱਲ ਕਰਨ ਦਾ ਤਰੀਕਾ ਠੀਕ ਨਹੀਂ ਸੀ ਅਤੇ ਇਸ ਮਾਹੌਲ 'ਚ ਕੰਮ ਕਰਨਾ ਆਸਾਨ ਨਹੀਂ ਹੈ। 'ਜਗ ਬਾਣੀ' ਇਸ ਵਾਇਰਲ ਹੋ ਰਹੇ ਅਸਤੀਫ਼ੇ ਦੀ ਪੁਸ਼ਟੀ ਨਹੀਂ ਕਰਦਾ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8