ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Saturday, Dec 17, 2022 - 02:13 AM (IST)

ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ਼ਾਹਕੋਟ (ਅਰਸ਼ਦੀਪ, ਤ੍ਰੇਹਨ)-ਅੱਜ ਦੇਰ ਰਾਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਕੋਦਰ ਗੋਲ਼ੀਕਾਂਡ ’ਚ ਸ਼ਹੀਦ ਹੋਏ ਕਾਂਸਟੇਬਲ ਮਨਦੀਪ ਸਿੰਘ ਦੇ ਗ੍ਰਹਿ ਪਿੰਡ ਕੋਟਲੀ ਗਾਜਰਾਂ (ਸ਼ਾਹਕੋਟ) ਵਿਖੇ ਪਹੁੰਚੇ ਤੇ ਸ਼ਹੀਦ ਦੇ ਪਿਤਾ ਬਲਵਿੰਦਰ ਸਿੰਘ, ਪਤਨੀ ਮਨਦੀਪ ਕੌਰ, ਮਾਤਾ, ਤਾਇਆ ਅਵਤਾਰ ਸਿੰਘ ਤੇ ਭਰਾ ਜਸਪਾਲ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਹਲਕਾ ਜਲੰਧਰ ਤੋਂ ਸਾਬਕਾ ਵਿਧਾਇਕ ਰਜਿੰਦਰ ਬੇਰੀ ਤੇ ਨਕੋਦਰ ਦੇ ਕਾਂਗਰਸੀ ਆਗੂ ਡਾ. ਨਵਜੋਤ ਸਿੰਘ ਦਹੀਆ ਵੀ ਉਨ੍ਹਾਂ ਦੇ ਨਾਲ ਸਨ।

ਇਹ ਖ਼ਬਰ ਵੀ ਪੜ੍ਹੋ : ਪੁਲਸ ਹੱਥ ਲੱਗੀ ਸਫ਼ਲਤਾ, ਟਿੰਮੀ ਚਾਵਲਾ-ਗੰਨਮੈਨ ਕਤਲਕਾਂਡ ਮਾਮਲੇ ’ਚ ਤਿੰਨ ਹੋਰ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ’ਚ ਗੈਂਗਸਟਰਵਾਦ ਬਹੁਤ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਜੋ ਹਾਲਾਤ ਬਣ ਗਏ ਹਨ, ਉਨ੍ਹਾਂ ਨੂੰ ਦੇਖ ਕੇ ਲੋਕ ਡਰ ਮਹਿਸੂਸ ਕਰਨ ਲੱਗ ਪਏ ਹਨ। ਪੰਜਾਬ ’ਚ ਰੋਜ਼ਾਨਾ ਕਤਲ, ਲੁੱਟਾਂ-ਖੋਹਾਂ ਤੇ ਹੋਰ ਹਿੰਸਕ ਘਟਨਾਵਾਂ ’ਚ ਬੇਤਹਾਸ਼ਾ ਵਾਧਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੀ ਕਾਂਗਰਸ ਪਾਰਟੀ ਇਸ ਦੁੱਖ ਦੀ ਘੜੀ ’ਚ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਹੈ। ਸ਼ਹੀਦ ਮਨਦੀਪ ਸਿੰਘ ਦੇ ਢਾਈ ਸਾਲ ਦੇ ਮਾਸੂਮ ਪੁੱਤਰ ਸਮਰਦੀਪ ਸਿੰਘ ਨੂੰ ਦੇਖ ਕੇ ਰਾਜਾ ਵੜਿੰਗ ਭਾਵੁਕ ਵੀ ਹੋਏ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦਾ ਭਾਣਾ ਸਾਨੂੰ ਮੰਨਣਾ ਹੀ ਪੈਣਾ ਹੈ। ਇਸ ਮੌਕੇ ਸੁਰਿੰਦਰਜੀਤ ਸਿੰਘ ਚੱਠਾ ਸਾਬਕਾ ਚੇਅਰਮੈਨ, ਗੁਰਮੁਖ ਸਿੰਘ ਐੱਲ. ਆਈ. ਸੀ., ਸ਼ੀਤਲ ਸਿੰਘ ਢਿੱਲੋਂ, ਸਰਪੰਚ ਜਸਵੀਰ ਸਿੰਘ ਸ਼ੀਰਾ, ਤਾਰਾ ਸਿੰਘ, ਹਰਦੇਵ ਸਿੰਘ ਪੀਟਾ ਬਲਾਕ ਪ੍ਰਧਾਨ, ਹਰਬੰਸ ਸਿੰਘ ਆਦਿ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ : ਲਤੀਫਪੁਰਾ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਜਾਣੋ ਕੀ ਕਿਹਾ


author

Manoj

Content Editor

Related News