ਸੂਬਾ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

Saturday, Apr 29, 2023 - 09:29 PM (IST)

ਸੂਬਾ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

ਚੰਡੀਗੜ੍ਹ (ਬਿਊਰੋ) : ‘ਆਪ’ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ’ਚ ਇਕਸਾਰ ਲਾਗੂ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਪ੍ਰੇਮ ਸਬੰਧਾਂ ਤੋਂ ਰੋਕਣ ’ਤੇ ਪ੍ਰੇਮਿਕਾ ਨਾਲ ਮਿਲ ਕੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਦਾ ਕਰ ਦਿੱਤਾ ਕਤਲ

ਪੰਜਾਬ ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ’ਚ ਪਹੁੰਚ ਕਰਨ। ਜ਼ਿਕਰਯੋਗ ਹੈ ਕਿ ਗਰਮੀਆਂ ’ਚ ਬਿਜਲੀ ਦੀ ਮੰਗ ਬਹੁਤ ਜ਼ਿਆਦਾ ਹੁੰਦੀ ਹੈ। ਇਸ ਨੂੰ ਧਿਆਨ ’ਚ ਰੱਖਦਿਆਂ ਦਫ਼ਤਰ ਖੁੱਲ੍ਹਣ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਨਾਲ ਬਿਜਲੀ ਦੀ ਖਪਤ ’ਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ


author

Manoj

Content Editor

Related News