''ਖੇਡਾਂ ਵਤਨ ਪੰਜਾਬ ਦੀਆਂ'' ਦੇ ਸੂਬਾ ਪੱਧਰੀ ਮੁਕਾਬਲਿਆਂ ਦਾ ਮੀਤ ਹੇਅਰ ਵਲੋਂ ਬਰਨਾਲਾ ''ਚ ਆਗਾਜ਼

Saturday, Oct 15, 2022 - 07:06 PM (IST)

''ਖੇਡਾਂ ਵਤਨ ਪੰਜਾਬ ਦੀਆਂ'' ਦੇ ਸੂਬਾ ਪੱਧਰੀ ਮੁਕਾਬਲਿਆਂ ਦਾ ਮੀਤ ਹੇਅਰ ਵਲੋਂ ਬਰਨਾਲਾ ''ਚ ਆਗਾਜ਼

ਬਰਨਾਲਾ (ਪੁਨੀਤ ਮਾਨ)- 'ਖੇਡਾਂ ਵਤਨ ਪੰਜਾਬ' ਦੀਆਂ ਤਹਿਤ ਬਰਨਾਲਾ ਵਿਖੇ ਸੂਬਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਐੱਸ. ਡੀ. ਕਾਲਜ ਵਿਖੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਪੱਧਰੀ ਨੈੱਟਬਾਲ ਟੀਮਾਂ ਦੇ ਮੈਚਾਂ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਪੰਜਾਬ ਭਰ ਦੀਆਂ ਨੈੱਟਬਾਲ ਟੀਮਾਂ ਵੱਲੋਂ ਮੈਚ ਕਰਵਾਏ ਜਾਣਗੇ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੂਰੇ ਪੰਜਾਬ 'ਚ ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ 60 ਹਜ਼ਾਰ ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ ਅਤੇ ਪੰਜਾਬ ਸਰਕਾਰ ਹਰ ਸਾਲ ਇਸ ਖੇਡ ਨੂੰ ਵਧੀਆ ਢੰਗ ਨਾਲ ਕਰਵਾਉਣ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਦੀ ਕੋਸ਼ਿਸ਼ ਕਰੇਗੀ। 

ਇਹ ਵੀ ਪੜ੍ਹੋ : ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਏਸ਼ੀਆ ਕੱਪ 2022 ਦਾ ਖ਼ਿਤਾਬ, ਬਣਿਆ 7ਵੀਂ ਵਾਰ ਚੈਂਪੀਅਨ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਖੇਡਣ ਵਾਲੇ ਖਿਡਾਰੀਆਂ ਨੂੰ ਇਨਾਮ ਵਜੋਂ ਨਕਦ ਰਾਸ਼ੀ ਵੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਪਹਿਲੀ ਹਿੱਸਾ ਲੈ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਉਹ ਜਿਸ ਮੁਕਾਮ 'ਤੇ ਹਨ ਉਹ ਸਟੂਡੈਂਟ ਰਾਜਨੀਤੀ ਦੀ ਹੀ ਹੇਣ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ 'ਚ ਵਿਦਿਆਰਥੀਆਂ ਦਾ ਵੱਡਾ ਯੋਗਦਾਨ ਹੈ, ਜਦਕਿ ਉਨ੍ਹਾਂ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੇ ਵਿਦਿਆਰਥੀ ਵਿੰਗ ਏ.ਬੀ.ਵੀ.ਪੀ ਨੇ ਕਦੇ ਵੀ ਚੋਣ ਨਹੀਂ ਜਿੱਤੀ ਅਤੇ ਇਸ ਵਾਰ ਆਮ ਆਦਮੀ ਪਾਰਟੀ ਦਾ ਵਿਦਿਆਰਥੀ ਵਿੰਗ ਹੀ ਜਿੱਤ ਦਾ ਝੰਡਾ ਬੁਲੰਦ ਕਰੇਗਾ। ਪੰਜਾਬ ਯੂਨੀਵਰਸਿਟੀ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਆਗੂ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ ਬਣੇਗਾ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਆਪਣੀ ਰਾਏ। 


author

Tarsem Singh

Content Editor

Related News