ਰਾਜ ਪੱਧਰੀ ਮਨਾਏ ਤੀਆਂ ਦੇ ਮੇਲੇ ''ਚ CM ਮਾਨ ਦੀ ਪਤਨੀ, ਮੰਤਰੀਆਂ ਤੇ ਵਿਧਾਇਕਾਂ ਨੇ ਕੀਤੀ ਸ਼ਿਰਕਤ

Wednesday, Aug 10, 2022 - 10:01 PM (IST)

ਐਸ.ਏ.ਐਸ. ਨਗਰ : ਧੀਆਂ ਨੂੰ ਸਮਰਪਿਤ ਤੇ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਤੀਆਂ ਦਾ ਤਿਉਹਾਰ ਮੋਹਾਲੀ ਦੇ ਨਾਈਪਰ ਇੰਸਟੀਚਿਊਟ ਵਿਖੇ ਮਨਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਮੰਤਰੀ ਅਮਨ ਅਰੋੜਾ ਅਤੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਣੇ ਕਈ ਵਿਧਾਇਕਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਨੂੰ ਫੁਲਕਾਰੀ ਭੇਟ ਕੀਤੀ ਗਈ।

ਇਹ ਵੀ ਪੜ੍ਹੋ : ਤਰੁਣ ਚੁੱਘ ਦੀ ਅਗਵਾਈ ਹੇਠ BSF ਦੀਆਂ ਅਫ਼ਸਰ ਸਿਸਟਰਜ਼ ਨੇ ਮਨਾਇਆ ਰੱਖੜੀ ਦਾ ਤਿਉਹਾਰ

ਅਮੀਰ ਪੰਜਾਬੀ ਵਿਰਸੇ ਅਤੇ ਰਵਾਇਤਾਂ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੰਦੇ ਇਸ ਸਮਾਗਮ ਵਿੱਚ ਪੰਜਾਬ ਦੀਆਂ ਧੀਆਂ ਨੇ ਰਵਾਇਤੀ ਪਹਿਰਾਵੇ ਵਿੱਚ ਵੱਖ-ਵੱਖ ਪੰਜਾਬੀ ਲੋਕ ਗੀਤਾਂ 'ਤੇ ਗਿੱਧਾ ਅਤੇ ਭੰਗੜਾ ਪਾਇਆ, ਲੋਕ ਗੀਤ ਗਾਏ, ਪੰਜਾਬੀ ਗੀਤਾਂ 'ਤੇ ਸ਼ਾਨਦਾਰ ਪੇਸ਼ਕਾਰੀ ਦਿੱਤੀ।

ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਅਤੇ ਮੰਤਰੀ ਸਾਹਿਬਾਨਾਂ ਨੇ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਬਹੁਤ ਅਮੀਰ ਹੈ ਅਤੇ ਸਾਡੇ ਸਭਨਾਂ ਦਾ ਫਰਜ਼ ਬਣਦਾ ਹੈ ਕਿ ਨਵੀਂ ਪੀੜ੍ਹੀ ਨੂੰ ਇਸ ਦੇ ਰੂਬਰੂ ਕਰਵਾਈਏ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਯਤਨਾਂ ਸਦਕਾ ਅਜਿਹਾ ਉੁਪਰਾਲੇ ਭਵਿੱਖ ਵਿੱਚ ਵੀ ਉਲੀਕੇਗੀ। ਇਸ ਦੌਰਾਨ ਵਿਭਾਗ ਦੀਆਂ ਲੋਕ-ਪੱਖੀ ਸੇਵਾਵਾਂ ਸਬੰਧੀ ਸਟਾਲ ਵੀ ਲਗਾਏ ਗਏ। ਮੇਲੇ ਦੌਰਾਨ ਪੇਂਡੂ ਰਹਿਣ-ਸਹਿਣ ਨੂੰ ਦਰਸਾਉਂਦਾ 'ਪਿੰਡ ਦੀ ਨੁਹਾਰ' ਨਾਮੀ ਸੈਟਅਪ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Anuradha

Content Editor

Related News