ਪੰਜਾਬ 'ਚ 'ਆਪ' ਦਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਅੱਜ, ਸਾਰੇ ਮੰਤਰੀ ਅਤੇ ਵਿਧਾਇਕ ਲੈਣਗੇ ਹਿੱਸਾ

Tuesday, Jul 30, 2024 - 09:43 AM (IST)

ਚੰਡੀਗੜ੍ਹ (ਅੰਕੁਰ) : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 30 ਜੁਲਾਈ ਨੂੰ ਮਤਲਬ ਕਿ ਅੱਜ ਪੰਜਾਬ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੋਹਾਲੀ ’ਚ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ’ਚ ‘ਆਪ’ ਦੇ ਸਾਰੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਹਿੱਸਾ ਲੈਣਗੇ। ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿਖੇ ਧਰਨੇ ’ਚ ਸ਼ਾਮਲ ਹੋਣ ਲਈ ਜਾ ਰਹੇ ਹਨ।

ਇਹ ਵੀ ਪੜ੍ਹੋ : ਮਾਸੀ ਦੇ ਮੁੰਡਿਆਂ ਦਾ ਇੱਕੋ ਕੁੜੀ 'ਤੇ ਆਇਆ ਦਿਲ, ਇਕ ਦੇ ਘਰ ਵੱਜੇ ਵਾਜੇ, ਦੂਜੇ ਦੇ ਘਰ ਪਏ ਵੈਣ

ਪਾਰਟੀ ਵੱਲੋਂ ਦਿੱਲੀ ’ਚ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿੱਥੇ ਭਾਰਤ ਗਠਜੋੜ ਦੇ ਸਾਰੇ ਆਗੂ ਸ਼ਿਰੱਕਤ ਕਰਨਗੇ। ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਗਈ ਹੈ। ਕਥਿਤ ਸ਼ਰਾਬ ਘਪਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਬੀ. ਆਰ. ਐੱਸ. ਨੇਤਾ ਕੇ ਕਵਿਤਾ ਦੀ ਨਿਆਇਕ ਹਿਰਾਸਤ ਵੀ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪਟਵਾਰਖ਼ਾਨੇ 'ਚ ਛਾਪਾ, ਪਟਵਾਰੀ ਤੇ ਉਸ ਦਾ ਸਾਥੀ ਗ੍ਰਿਫ਼ਤਾਰ

ਸੀ. ਬੀ. ਆਈ. ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਵੀਰਵਾਰ 25 ਜੁਲਾਈ ਨੂੰ ਕੇਜਰੀਵਾਲ ਦੀ ਹਿਰਾਸਤ ਖ਼ਤਮ ਹੋ ਰਹੀ ਸੀ। ਸੀ. ਬੀ. ਆਈ. ਨੇ ਦਿੱਲੀ ਦੇ ਮੁੱਖ ਮੰਤਰੀ 'ਤੇ ਕਥਿਤ ਸ਼ਰਾਬ ਘਪਲੇ ਨਾਲ ਸਬੰਧਿਤ ਮਾਮਲੇ ’ਚ ‘ਮੁੱਖ ਸਾਜ਼ਿਸ਼ਕਾਰਾਂ ’ਚੋਂ ਇਕ’ ਹੋਣ ਦਾ ਦੋਸ਼ ਲਾਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News