ਫਾਜ਼ਿਲਕਾ ’ਚ ਹੋਵੇਗਾ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ, ਰਾਜਪਾਲ ਲਹਿਰਾਉਣਗੇ ਤਿਰੰਗਾ
Wednesday, Jan 14, 2026 - 10:02 AM (IST)
ਫਾਜ਼ਿਲਕਾ (ਨਾਗਪਾਲ) : ਪੰਜਾਬ ਸਰਕਾਰ ਨੇ ਇਸ ਸਾਲ 77ਵੇਂ ਗਣਤੰਤਰ ਦਿਹਾੜੇ ਦਾ ਸੂਬਾ ਪੱਧਰੀ ਸਮਾਰੋਹ ਪਟਿਆਲਾ ਦੀ ਬਜਾਏ ਫਾਜ਼ਿਲਕਾ 'ਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਪੂਰੇ ਜ਼ਿਲ੍ਹੇ 'ਚ ਉਤਸ਼ਾਹ ਵਾਲਾ ਮਾਹੌਲ ਬਣ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸਮਾਰੋਹ ’ਚ ਸ਼ਿਰੱਕਤ ਕਰਨਗੇ ਅਤੇ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਤਿਰੰਗਾ ਲਹਿਰਾਉਣਗੇ। ਪ੍ਰਸ਼ਾਸਨ ਸੁਰੱਖਿਆ ਪ੍ਰਬੰਧ, ਪਰੇਡ ਅਤੇ ਝਾਕੀਆਂ ਦੀਆਂ ਤਿਆਰੀਆਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਫਾਜ਼ਿਲਕਾ ਅਕਸਰ ਵੱਡੇ ਸੂਬਾ ਪੱਧਰੀ ਸਮਾਰੋਹਾਂ ਤੋਂ ਵਾਂਝਾ ਰਹਿੰਦਾ ਰਿਹਾ ਹੈ, ਇਸ ਲਈ ਇਸ ਆਯੋਜਨ ਨੂੰ ਜ਼ਿਲ੍ਹੇ ਲਈ ਇਕ ਮਹੱਤਵਪੂਰਨ ਮੌਕੇ ਵਜੋਂ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਵੱਧਣਗੀਆਂ ਛੁੱਟੀਆਂ! ਸੂਬੇ 'ਚ ਰੈੱਡ ਅਲਰਟ ਵਿਚਾਲੇ ਅੱਜ ਆ ਸਕਦੈ ਨਵਾਂ ਹੁਕਮ
ਬਾਰਡਰ ਏਰੀਏ ਲਈ ‘ਮਾਣ ਵਾਲੀ ਗੱਲ’ : ਕਰਨ ਗਿਲਹੋਤਰਾ
ਉੱਥੇ ਹੀ ਪ੍ਰਸਿੱਧ ਸਮਾਜਸੇਵੀ ਕਰਨ ਗਿਲਹੋਤਰਾ ਨੇ ਸਰਕਾਰ ਵੱਲੋਂ ਸੂਬਾ ਪੱਧਰੀ ਗਣਤੰਤਰ ਦਿਹਾੜਾ ਸਮਾਰੋਹ ਫਾਜ਼ਿਲਕਾ 'ਚ ਕਰਵਾਉਣ ਦੇ ਫ਼ੈਸਲੇ ਨੂੰ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਰਹੱਦੀ ਇਲਾਕਿਆਂ 'ਚ ਰਹਿੰਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਹੈ। ਗਿਲਹੋਤਰਾ ਨੇ ਕਿਹਾ ਕਿ ਫਾਜ਼ਿਲਕਾ ਦੇ ਲੋਕ ਸਾਲਾਂ ਤੋਂ ਦੇਸ਼ ਦੀ ਸੁਰੱਖਿਆ, ਸ਼ਾਂਤੀ ਅਤੇ ਸਰਹੱਦ ਦੀ ਨਿਗਰਾਨੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ।
ਇਹ ਵੀ ਪੜ੍ਹੋ : ਝੁੱਗੀਆਂ-ਝੌਂਪੜੀਆਂ 'ਚ ਰਹਿਣ ਵਾਲਿਆਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
ਅਜਿਹੇ 'ਚ ਇੱਥੇ ਗਣਤੰਤਰ ਦਿਹਾੜੇ ਵਰਗਾ ਵੱਡਾ ਸਮਾਰੋਹ ਕਰਵਾਉਣਾ ਪੂਰੇ ਇਲਾਕਾ ਵਾਸੀਆਂ ਦੇ ਹੌਂਸਲੇ ਨੂੰ ਮਜ਼ਬੂਤ ਕਰਨ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਕਾਰੀ ਸਮਾਰੋਹ ਨਹੀਂ, ਸਗੋਂ ਬਾਰਡਰ ਬੈਲਟ ਲਈ ਮਾਣ ਵਾਲੀ ਗੱਲ ਹੈ, ਜਿਸ ਨਾਲ ਫਾਜ਼ਿਲਕਾ ਦੀ ਪਛਾਣ ਸੂਬਾ ਅਤੇ ਰਾਸ਼ਟਰੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
