ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ
Thursday, Mar 12, 2026 - 02:05 PM (IST)
ਅੰਮ੍ਰਿਤਸਰ: ਦੇਸ਼ ਭਰ ਵਿੱਚ ਗੈਸ ਦੀ ਸੰਭਾਵਿਤ ਕਿੱਲਤ ਅਤੇ ਜੰਗ ਵਰਗੇ ਮਾਹੌਲ ਦੇ ਚਲਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਦੇਸ਼ ਵਿੱਚ ਚੱਲ ਰਹੀ ਗੈਸ ਦੀ ਕਿੱਲਤ ਦੇ ਬਾਵਜੂਦ, ਦਰਬਾਰ ਸਾਹਿਬ ਵਿਖੇ ਅਜੇ ਤੱਕ ਸਪਲਾਈ ਦੀ ਕੋਈ ਵੀ ਦਿੱਕਤ ਪੇਸ਼ ਨਹੀਂ ਆ ਰਹੀ।
ਇਹ ਵੀ ਪੜ੍ਹੋ- ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
ਉਨ੍ਹਾਂ ਜਾਣਕਾਰੀ ਦਿੱਤੀ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾ ਵੱਖ-ਵੱਖ ਧਰਮਾਂ ਨਾਲ ਸਬੰਧਤ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ। ਇੱਥੇ ਲੰਗਰ ਅਤੇ ਹੋਰ ਕਾਰਜਾਂ ਲਈ ਰੋਜ਼ਾਨਾ 25 ਤੋਂ 30 ਗੈਸ ਸਿਲੰਡਰਾਂ ਦੀ ਖਪਤ ਹੁੰਦੀ ਹੈ। ਇਸ ਤੋਂ ਇਲਾਵਾ, ਗੈਸ ਪਾਈਪਲਾਈਨ ਦੀ ਸਹੂਲਤ ਵੀ ਮੌਜੂਦ ਹੈ, ਜਿਸ ਕਾਰਨ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਹੇ ਹਨ ।
ਇਹ ਵੀ ਪੜ੍ਹੋ- ਪੰਜਾਬ 'ਚ LPG ਗੈਸ ਦੀ ਕਮੀ ਨਾਲ ਮਚੀ ਹਾਹਾਕਾਰ, ਹੋਟਲ-ਢਾਬਿਆਂ ਸਣੇ ਕੇਟਰਿੰਗ ਕਾਰੋਬਾਰ ’ਤੇ ਸੰਕਟ
ਪ੍ਰਬੰਧਕਾਂ ਨੇ ਭਵਿੱਖ ਦੀਆਂ ਤਿਆਰੀਆਂ ਬਾਰੇ ਦੱਸਦਿਆਂ ਕਿਹਾ ਕਿ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦੇ ਹੋਏ ਭਾਰਤ ਸਰਕਾਰ ਨੂੰ ਇੱਕ ਚਿੱਠੀ ਵੀ ਲਿਖੀ ਗਈ ਹੈ। ਇਸ ਪੱਤਰ ਰਾਹੀਂ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਗੈਸ ਦੀ ਸਪਲਾਈ ਨਿਰੰਤਰ ਜਾਰੀ ਰੱਖੀ ਜਾਵੇ ਤਾਂ ਜੋ ਇੱਥੇ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ ਇਲਜ਼ਾਮ! ਸਤਿਕਾਰ ਕਮੇਟੀ ਦੇ ਸਿੰਘਾਂ 'ਚ ਰੋ
