ਐੱਸ. ਜੀ. ਪੀ. ਸੀ. ਦੇ ਇਜਲਾਸ ’ਚ ਪਹੁੰਚੀ ਬੀਬੀ ਜਗੀਰ ਕੌਰ, ਵੋਟਿੰਗ ਤੋਂ ਪਹਿਲਾਂ ਦਿੱਤਾ ਬਿਆਨ

Wednesday, Nov 09, 2022 - 06:24 PM (IST)

ਅੰਮ੍ਰਿਤਸਰ (ਵੈੱਬ ਡੈਸਕ, ਸਾਗਰ) : ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਣ ਵਾਲੇ ਜਨਰਲ ਇਜਲਾਸ ਵਿਚ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋਣ ਜਾ ਰਹੀ ਸੀ। ਅਕਾਲੀ ਦਲ ਨਾਲ ਬਗਾਵਤ ਕਰਕੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਲਈ ਮੈਦਾਨ ਵਿਚ ਉਤਰੀ ਬੀਬੀ ਜਗੀਰ ਕੌਰ ਨੇ ਸਾਰੇ ਐੱਸ. ਜੀ. ਪੀ. ਸੀ. ਮੁਲਾਜ਼ਮਾਂ ਨੂੰ ਆਜ਼ਾਦ ਮਨ ਨਾਲ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਇਜਲਾਸ ਵਿਚ ਹਿੱਸਾ ਲੈਣ ਪਹੁੰਚੀ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਕੋਈ ਦਾਅਵਾ ਨਹੀਂ ਕਰਦੇ ਹਨ। ਮੇਰਾ ਸ੍ਰੀ ਗੁਰੂ ਰਾਮਦਾਸ ਜੀ ’ਤੇ ਪੂਰਨ ਵਿਸ਼ਵਾਸ ਹੈ, ਜੋ ਵੀ ਕਰਨਾ ਹੈ ਉਨ੍ਹਾਂ ਨੇ ਹੀ ਕਰਨਾ ਹੈ। ਇਸ ਤੋਂ ਇਲਾਵਾ ਬੀਬੀ ਜਗੀਰ ਕੌਰ ਨੇ ਐੱਸ. ਜੀ. ਪੀ. ਸੀ. ਦੇ ਸਾਰੇ ਮੈਂਬਰ ਉਨ੍ਹਾਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸੰਨੀ ਬਾਰੇ ਹੋਇਆ ਵੱਡਾ ਖ਼ੁਲਾਸਾ

ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਅਕਾਲੀ ਦਲ ਵਲੋਂ ਉਮੀਦਵਾਰ ਵਜੋਂ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਪਰ ਇਸ ਦੇ ਬਾਵਜੂਦ ਪਾਰਟੀ ਦੀ ਰਵਾਇਤ ਮੁਤਾਬਕ ਅੱਜ ਬਾਕੀ ਅਹੁਦੇਦਾਰ ਚੁਣਨ ਦਾ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ। ਇਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਸਥਿਤ ਮੁੱਖ ਦਫ਼ਤਰ ਵਿਚ ਹੋਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਜਿਸ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਵਿੱਚ ਇਤਿਹਾਸਕ ਜਿੱਤ ਹਾਸਲ ਕਰੇਗਾ।

 ਇਹ ਵੀ ਪੜ੍ਹੋ : ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ, ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News