ਪੰਜਾਬ ਦੀ ਆਬੋ ਹਵਾ ਕਾਰਨ ਹਜ਼ੂਰ ਸਾਹਿਬ ਤੋਂ ਆਈ ਸੰਗਤ ਨੂੰ ਹੋਇਆ 'ਕੋਰਨਾ' : ਬਲਵਿੰਦਰ ਸਿੰਘ
Thursday, Apr 30, 2020 - 08:14 PM (IST)
ਅੰਮ੍ਰਿਤਸਰ (ਛੀਨਾ) : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪੰਜਾਬ ਪਹੁੰਚੀਆਂ ਸੰਗਤਾਂ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਦੇ ਮਾਮਲੇ 'ਚ ਗੁ. ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਬਲਵਿੰਦਰ ਸਿੰਘ ਨੇ ਇਕ ਵੀਡੀਓ ਰਾਹੀਂ ਬਿਆਨ ਜਾਰੀ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਹੈ ਕਿ ਪੰਜਾਬ ਪਹੁੰਚਣ ਵਾਲੀਆ ਸੰਗਤਾਂ ਜਿੰਨਾ ਚਿਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਾਂ ਗੁ.ਲੰਗਰ ਸਾਹਿਬ ਵਿਖੇ ਰਹੀਆਂ ਹਨ, ਉਸ ਦੌਰਾਨ ਨਾਂਦੇੜ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਦਾ 3 ਵਾਰ ਮੈਡੀਕਲ ਚੈਕਅੱਪ ਕੀਤਾ ਗਿਆ ਸੀ, ਜਿਸ ਦੌਰਾਨ ਇਕ ਵੀ ਯਾਤਰੀ ਕੋਰੋਨਾ ਵਾਇਰਸ ਦਾ ਮਰੀਜ਼ ਨਹੀਂ ਪਾਇਆ ਗਿਆ ਸੀ।
ਇਹ ਵੀ ਪੜ੍ਹੋ ► ਤਰਨਤਾਰਨ 'ਚ ਕੋਰੋਨਾ ਨੇ ਫੜੀ ਰਫਤਾਰ, 7 ਹੋਰ ਨਵੇਂ ਕੇਸ ਆਏ ਸਾਹਮਣੇ
ਕੋਰੋਨਾ ਦੇ ਲੱਛਣ ਦਿਖਾਈ ਦੇਣ 'ਤੇ ਤੱਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਦੋਸ਼ ਨਾ ਦਿਓ
ਬਾਬਾ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਬੱਸਾਂ ਰਾਹੀਂ ਰਵਾਨਾ ਹੋਣ ਤੋਂ ਪਹਿਲਾਂ ਵੀ ਸਾਰੀਆਂ ਸੰਗਤਾਂ ਦੇ ਟੈਸਟ ਕੀਤੇ ਗਏ ਸਨ ਅਤੇ ਕਿਸੇ 'ਚ ਵੀ ਕੋਰੋਨਾ ਵਾਇਰਸ ਦੇ ਲੱਛਣ ਦਿਖਾਈ ਨਹੀਂ ਦਿੱਤੇ ਸਨ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਪੰਜਾਬ ਪਹੁੰਚਣ ਦੌਰਾਨ ਹਵਾ, ਗਰਮੀ ਜਾਂ ਕਿਸੇ ਹੋਰ ਕਾਰਨ ਜੇਕਰ ਉਨ੍ਹਾਂ 'ਚ ਕੋਰੋਨਾ ਵਾਇਰਸ ਦੇ ਲੱਛਣ ਦਿਖਾਈ ਦੇ ਰਹੇ ਹਨ ਤਾਂ ਇਸ ਲਈ ਤੱਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਾਂ ਗੁ.ਲੰਗਰ ਸਾਹਿਬ ਨੂੰ ਦੋਸ਼ ਨਾ ਦਿਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਤੂਲ ਦੇ ਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਗੁ.ਲੰਗਰ ਸਾਹਿਬ ਦੇ ਪ੍ਰਬੰਧਾਂ ਨੂੰ ਜੋ ਬਦਨਾਮ ਕਰਨ ਦੀਆ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ, ਉਹ ਬੇਹੱਦ ਨਿੰਦਣਯੋਗ ਹਨ। ਅਜਿਹੇ ਕਾਰੇ ਕਰਨ ਵਾਲਿਆਂ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ, ਮਹਾਪੁਰਸ਼ ਬਾਬਾ ਨਰਿੰਦਰ ਸਿੰਘ ਅਤੇ ਦਾਸ ਬਾਬਾ ਬਲਵਿੰਦਰ ਸਿੰਘ ਵੱਲੋਂ ਹੱਥ ਜੋੜ ਕੇ ਬੇਨਤੀ ਕੀਤੀ ਜਾਂਦੀ ਹੈ ਕਿ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਇਤਿਹਾਸਕ ਅਤੇ ਪਵਿੱਤਰ ਅਸਥਾਨ ਹੈ, ਜਿਸ ਦੇ ਖਿਲਾਫ ਝੂਠੀਆਂ ਅਫਵਾਹਾਂ ਫੈਲਾ ਕੇ ਸੰਗਤਾਂ ਨੂੰ ਗੁੰਮਰਾਹ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ ► Breaking : ਅੰਮ੍ਰਿਤਸਰ 'ਚ 'ਕੋਰੋਨਾ' ਦਾ ਵੱਡਾ ਬਲਾਸਟ : ਨਾਂਦੇੜ ਤੋਂ ਪਰਤੇ 23 ਸ਼ਰਧਾਲੂ ਨਿਕਲੇ ਪਾਜ਼ੇਟਿਵ ► ਅੰਮ੍ਰਿਤਸਰ : ਬਿਆਸ ਦੇ ਪਿੰਡ 'ਚ ਕੋਰੋਨਾ ਨੇ ਦਿੱਤੀ ਦਸਤਕ, ਹਜ਼ੂਰ ਸਾਹਿਬ ਤੋਂ ਵਾਪਿਸ ਆਏ 3 ਸ਼ਰਧਾਲੂ ਪਾਜ਼ੇਟਿਵ