ਰੋਪੜ ਦੇ ਪਿੰਡਾਂ ’ਚ ਹੜ੍ਹ ਵਰਗੇ ਬਣੇ ਹਾਲਾਤ ਵਿਚਾਲੇ ਮੰਤਰੀ ਬੈਂਸ ਦਾ ਬਿਆਨ ਆਇਆ ਸਾਹਮਣੇ
Wednesday, Aug 16, 2023 - 03:25 AM (IST)
ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ): ਹਿਮਾਚਲ ’ਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਭਾਖੜਾ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧ ਗਿਆ ਸੀ ਤੇ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀ.ਬੀ.ਐੱਮ.ਬੀ.) ਨੇ ਭਾਖੜਾ ਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਸਨ, ਜਿਸ ਕਾਰਨ ਕਈ ਪਿੰਡਾਂ ’ਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਸਨ। ਇਸ ਦਰਮਿਆਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ’ਚ ਪਾਣੀ ਆ ਗਿਆ ਸੀ, ਉਨ੍ਹਾਂ ’ਚ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : Bhakra Dam ’ਚੋਂ ਪਾਣੀ ਛੱਡਣ ਕਾਰਨ ਬਣੇ ਹੜ੍ਹ ਵਰਗੇ ਹਾਲਾਤ, ਇਸ ਜ਼ਿਲ੍ਹੇ ਨੇ ਮੰਗੀ ਆਰਮੀ ਤੇ ਹੈਲੀਕਾਪਟਰ !
ਆਉਣ ਵਾਲੇ ਕੁਝ ਘੰਟਿਆਂ ਦੌਰਾਨ ਇਲਾਕੇ ’ਚ ਪਾਣੀ ਕਾਫ਼ੀ ਘਟ ਜਾਵੇਗਾ। ਬੈਂਸ ਨੇ ਦੱਸਿਆ ਕਿ ਬੇਲਾ ਧਿਆਨੀ, ਭਲਾਨ ਆਦਿ ਪਿੰਡਾਂ ’ਚ ਪਾਣੀ ਘਟ ਗਿਆ ਹੈ। ਏਅਰਫੋਰਸ ਨਾਲ ਵੀ ਗੱਲਬਾਤ ਹੋ ਗਈ ਹੈ ਤੇ ਉਹ ਮਨਿਸਟਰੀ ਆਫ ਡਿਫੈਂਸ ਤੋਂ ਮਨਜ਼ੂਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਅਫ਼ਵਾਹ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਨੌਜਵਾਨਾਂ ਦਾ ਬਹੁਤ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਬਹੁਤ ਮਦਦ ਕੀਤੀ।
ਇਹ ਖ਼ਬਰ ਵੀ ਪੜ੍ਹੋ : Apple ਨੇ ਯੂਜ਼ਰਜ਼ ਨੂੰ iPhone ਨੂੰ ਰਾਤ ਭਰ ਚਾਰਜ ਕਰਨ ਦੇ ਖ਼ਤਰਿਆਂ ਬਾਰੇ ਦਿੱਤੀ ਚਿਤਾਵਨੀ
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੌਂਗ ਡੈਮ 'ਚੋਂ ਤਕਰੀਬਨ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ। ਬੀਬੀਐੱਮਬੀ ਦੇ ਸੂਤਰਾਂ ਮੁਤਾਬਕ ਪੌਂਗ ਡੈਮ 'ਚੋਂ ਅੱਜ ਕਰੀਬ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਅੱਜ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1400 ਫੁੱਟ ਨੂੰ ਪਾਰ ਕਰ ਗਿਆ ਹੈ, ਜਿਸ ਤੋਂ ਬਾਅਦ 1,14,785 ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਵਿੱਚ ਟਰਬਾਈਨ ਰਾਹੀਂ 17312 ਕਿਊਸਿਕ ਅਤੇ ਫਲੱਡ ਗੇਟ ਰਾਹੀਂ 1,25,473 ਕਿਊਸਿਕ ਪਾਣੀ ਛੱਡਿਆ ਗਿਆ ਹੈ।