ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਬੋਲੇ, ਪੰਜਾਬ ਦੇ ਵੱਡੇ ਮੁੱਦਿਆਂ ਨੂੰ ਲੋਕ ਸਭਾ ''ਚ ਚੁੱਕਾਂਗਾ

Wednesday, Jun 26, 2024 - 07:17 PM (IST)

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਬੋਲੇ, ਪੰਜਾਬ ਦੇ ਵੱਡੇ ਮੁੱਦਿਆਂ ਨੂੰ ਲੋਕ ਸਭਾ ''ਚ ਚੁੱਕਾਂਗਾ

ਹੁਸ਼ਿਆਰਪੁਰ/ਚੰਡੀਗੜ੍ਹ- ਹੁਸ਼ਿਆਰਪੁਰ ਤੋਂ ਨਵੇਂ ਚੁਣੇ ਗਏ 'ਆਪ' ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਲੋਕ ਸਭਾ ਵਿਚ ਚੁੱਕਾਂਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਕੇਂਦਰ ਵੱਲੋਂ ਸਾਢੇ 9 ਹਜ਼ਾਰ ਕਰੋੜ ਰੁਪਏ ਦੇ ਬਕਾਏ ਨੂੰ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਪੰਜਾਬ ਵਿਚ ਬਕਾਇਆ ਪੈਸੇ ਦੀ ਮੰਗ ਵੀ ਲੋਕ ਸਭਾ ਵਿਚ ਚੁੱਕੀ ਜਾਵੇਗੀ। ਇਸ ਦੇ ਨਾਲ ਹੀ ਪੇਪਰ ਲੀਕ ਦੇ ਮੁੱਦੇ ਸਣੇ ਹੋਰ ਵੀ ਕਈ ਵੱਡੇ ਮੁੱਦਿਆਂ ਨੂੰ ਲੋਕ ਸਭਾ ਵਿਚ ਚੁੱਕਿਆ ਜਾਵੇਗਾ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪਾਕਿ ਪੰਜਾਬ ਸਰਕਾਰ ਨੇ ਸਿੱਖ ਮੈਰਿਜ ਐਕਟ 2024 ਨੂੰ ਦਿੱਤੀ ਮਨਜ਼ੂਰੀ

ਉਥੇ ਹੀ ਸਪੀਕਰ ਦੇ ਮੁੱਦੇ 'ਤੇ ਬੋਲਦੇ ਹੋਏ ਚੱਬੇਵਾਲ ਨੇ ਕਿਹਾ ਲੋਕ ਸਭਾ ਸਪੀਕਰ ਲਈ ਵੋਟਿੰਗ ਸਰਕਾਰ ਦੀ ਨੀਤੀ ਜਾਪਦੀ ਹੈ ਕਿਉਂਕਿ ਸਪੀਕਰ ਦੀ ਨਿਯੁਕਤੀ ਵਿਰੋਧੀ ਪਾਰਟੀ ਦੇ ਸਮਰਥਨ ਨਾਲ ਕੀਤੀ ਜਾਂਦੀ ਹੈ ਪਰ ਇਸ ਵਾਰ ਵੋਟਿੰਗ ਹੋ ਰਹੀ ਹੈ। ਅਕਾਲੀ ਦਲ 'ਚ ਬਾਗੀ ਆਗੂਆਂ ਵੱਲੋਂ ਕੀਤੀ ਗਈ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ 'ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੋਕ ਸਿਰ ਤੋਂ ਨਕਾਰ ਚੁੱਕੇ ਹਨ। ਲੋਕ ਸਭਾ ਚੋਣਾਂ ਵਿਚ ਸਿਰਫ਼ ਇਕ ਸੀਟ ਹੀ ਅਕਾਲੀ ਦਲ ਨੂੰ ਮਿਲੀ ਹੈ।  ਅਸਤੀਫ਼ੇ ਦੀ ਮੰਗ ਕਰਨਾ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਪਰ ਅਕਾਲੀ ਦਲ ਨੂੰ ਪੰਥਕ ਪਾਰਟੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਜਿਹੜੀ ਵੀ ਪਾਰਟੀ ਨੇ ਧਰਮ ਦੇ ਨਾਂ 'ਤੇ ਸਿਆਸਤ ਕੀਤੀ ਹੈ, ਉਹ ਪਾਰਟੀ ਖ਼ਤਮ ਹੋਵੇਗੀ। ਸ਼੍ਰੋਮਣੀ ਅਕਾਲੀ ਦਲ 'ਤੇ ਕਈ ਦੋਸ਼ ਲੱਗੇ ਹਨ, ਜਿਸ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ, ਫਿਰ ਪਾਰਟੀ ਨੂੰ ਦੋਬਾਰਾ ਬਣਾਇਆ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ- ਪ੍ਰਸਿੱਧ ਪੰਜਾਬੀ ਸੂਫ਼ੀ ਗਾਇਕ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News