ਗਰਮੀਆਂ ਦੌਰਾਨ ਬਿਜਲੀ ਦੀ ਸਪਲਾਈ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਅਹਿਮ ਬਿਆਨ

02/28/2023 2:45:59 AM

ਚੌਕ ਮਹਿਤਾ (ਪਾਲ)-ਗਰਮੀਆਂ ਦੌਰਾਨ ਬਿਜਲੀ ਦੀ ਸਪਲਾਈ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਸੱਤਾ ’ਚ ਆਉਣ ਤੋਂ ਬਾਅਦ ਮਹਿਜ਼ ਤਿੰਨ ਮਹੀਨੇ ਅੰਦਰ ਹੀ ਪੂਰਾ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸੂਬੇ ਦੇ 88 ਫੀਸਦੀ ਲੋਕਾਂ ਦੇ ਬਿੱਲ ਜ਼ੀਰੋ ਆਏ। ਪਿਛਲੇ ਝੋਨੇ ਦੇ ਸੀਜ਼ਨ ਦੌਰਾਨ ਘਰੇਲੂ ਤੇ ਕਮਰਸ਼ੀਅਲ ਖਪਤਕਾਰਾਂ ਤੋਂ ਇਲਾਵਾ ਕਿਸਾਨਾਂ ਨੂੰ ਦਿਨ-ਰਾਤ ਨਿਰਵਿਘਨ ਬਿਜਲੀ ਦਿੱਤੀ ਗਈ ਸੀ ਤੇ ਬਿਜਲੀ ਦੀ ਭਾਰੀ ਮੰਗ ਹੋਣ ਦੇ ਬਾਵਜੂਦ ਰਿਕਾਰਡਤੋੜ ਬਿਜਲੀ ਮੁਹੱਈਆ ਕਰਵਾਈ ਗਈ ਸੀ।

ਇਹ ਖ਼ਬਰ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪਰਮਜੀਤ ਸਰਨਾ, ਜਥੇਦਾਰ ਹਰਪ੍ਰੀਤ ਸਿੰਘ ਬਾਰੇ ਦਿੱਤਾ ਵੱਡਾ ਬਿਆਨ

ਪਿਛਲੀਆਂ ਸਰਕਾਰਾਂ ਦੌਰਾਨ ਬਿਜਲੀ ਦੇ ਵੱਡੇ-ਵੱਡੇ ਕੱਟਾਂ ਤੋਂ ਅੱਕੇ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਸਰਕਾਰ ਦੀ ਭਰਪੂਰ ਦੀ ਸ਼ਲਾਘਾ ਕੀਤੀ, ਜਦਕਿ ਕਿਸਾਨਾਂ ਦੀ ਹਾਲਤ ਬਹੁਤ ਬਦਤਰ ਸੀ, ਜਿਨ੍ਹਾਂ ਨੂੰ ਸਿਰਫ ਅੱਠ ਘੰਟੇ ਦੀ ਬਿਜਲੀ ਵੀ ਕੱਟ ਲਾ-ਲਾ ਕੇ ਦਿੱਤੀ ਜਾਂਦੀ ਸੀ, ਜਿਸ ਕਾਰਨ ਪਾਣੀ ਤੇ ਸਮੇਂ ਦੀ ਬਹੁਤ ਬਰਬਾਦੀ ਹੁੰਦੀ ਸੀ। ਕਿਸਾਨਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਸਾਡੀ ਸਰਕਾਰ ਨੇ ਸੂਬੇ ਦੀ ਕਿਰਸਾਨੀ ਨੂੰ ਨਿਰਵਿਘਨ ਬਿਜਲੀ ਦਿੱਤੀ, ਜਿਸ ਨਾਲ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਈ ਤੇ ਪਾਣੀ ਦੀ ਵੀ ਬੱਚਤ ਹੋਈ।

ਇਹ ਖ਼ਬਰ ਵੀ ਪੜ੍ਹੋ : ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲ਼ੀਆਂ

ਇਸ ਵਾਰ ਵੀ ਗਰਮੀਆਂ ਦੇ ਸੀਜ਼ਨ ਦੌਰਾਨ ਬਿਜਲੀ ਨੂੰ ਲੈ ਕੇ ਸੂਬੇ ਅੰਦਰ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਪਿਛਲੇ ਸੀਜ਼ਨ ਦੀ ਤਰ੍ਹਾਂ ਇਸ ਵਾਰੀ ਵੀ ਰਿਕਾਰਡਤੋੜਵੀਂ ਬਿਜਲੀ ਸਪਲਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਮੁਤਾਬਿਕ ਲੋਕਹਿੱਤ ’ਚ ਵਧ-ਚੜ੍ਹ ਕੇ ਕੰਮ ਕਰੇਗੀ ਤੇ ਪਿਛਲੇ 11 ਮਹੀਨਿਆਂ ਦੀ ਕਾਰਗੁਜ਼ਾਰੀ ਨੂੰ ਭਵਿੱਖ ਅੰਦਰ ਹੋਰ ਤੇਜ਼ ਕੀਤਾ ਜਾਵੇਗਾ।

Manoj

This news is Content Editor Manoj